** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 3 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਜਸਵੰਤ ਸਿੰਘ ਤਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਤਾਨ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ‘ਚ ਵੱਡਮੁੱਲਾ ਯੋਗਦਾਨ ਪਾਇਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਤਾਨ ਦੇ ਅਕਾਲ ਚਲਾਣੇ ਨਾਲ ਪੰਥ, ਪਰਿਵਾਰ ਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਭਾਈ ਜਸਵੰਤ ਸਿੰਘ ਤਾਨ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।