ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖਿਆ

ਅੰਮ੍ਰਿਤਸਰ 28 ਅਪ੍ਰੈਲ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਨੂੰ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਕਲਮਾ ਲਿਖੇ ਜਾਣ ਦੀ ਪੜਤਾਲ ਕਰਵਾਉਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਜਾਂ ਨਜ਼ਦੀਕ ਕਬਰ/ਮਜ਼ਾਰ ਬਣਾ ਕੇ ਨਜ਼ਾਇਜ਼ ਕਬਜ਼ੇ ਕੀਤੇ ਜਾ ਰਹੇ ਹਨ।
ਇਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰਦੁਆਰਿਆ ਦੀ ਜਾਇਦਾਦ ਤੇ ਨਜਾਇਜ਼ ਕਬਜ਼ੇ ਰੋਕਣ ਲਈ ਓਕਾਫ ਬੋਰਡ ਨੂੰ ਹਰਕਤ ਵਿੱਚ ਆਉਣਾ ਚਾਹੀਦਾ ਹੈ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਨ੍ਹਾਂ ਅਸਥਾਨਾਂ ਦੀ ਸਾਂਭ-ਸੰਭਾਲ ਲਈ ਹਰ ਉਹ ਹੀਲਾ ਵਰਤਣਾ ਚਾਹੀਦਾ ਹੈ ਜਿਸ ਨਾਲ ਜਾਇਦਾਦਾਂ ਨੂੰ ਖੁਰਦ-ਬੁਰਦ ਹੋਣ ਤੋਂ ਬਣਾਇਆ ਜਾ ਸਕੇ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਿਆਲਕੋਟ (ਪਾਕਿਸਤਾਨ) ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਬਣੇ ਗੁਰੂਆਂ ਦੇ ਕੰਧ ਚਿੱਤਰਾਂ ‘ਤੇ ਲਿਖੀਆਂ ਗੁਰਬਾਣੀ ਦੀਆਂ ਤੁਕਾਂ ਨੂੰ ਲੁਪਤ ਕਰਕੇ ਉਸ ਜਗ੍ਹਾ ਕਲਮਾ ਲਿਖਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬਾਨ ਦੇ ਚਿੱਤਰਾਂ ਨੂੰ ਸੰਭਾਲਣ ਦੀ ਜ਼ਰੂਰਤ ਸੀ ਪਰ ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਸ. ਬੇਦੀ ਨੇ ਕਿਹਾ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਨੂੰ ਇਕ ਪੱਤਰ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਇਸ ਪਾਵਨ ਪਵਿੱਤਰ ਅਸਥਾਨ ਦੀ ਪੜਤਾਲ ਕਰਵਾ ਕੇ ਜਲਦ ਇਸ ਦਾ ਕੋਈ ਢੁਕਵਾਂ ਹੱਲ ਲੱਭਣ ਤਾਂ ਜੋ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਦੇ ਮਨਾਂ ਵਿਚ ਪਾਏ ਜਾ ਰਹੇ ਰੋਸ ਨੂੰ ਦੂਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪੁਰਾਣੇ ਲੋਕ ਦੱਸਦੇ ਹਨ ਕਿ ਗੁਰਦੁਆਰਾ ਸਾਹਿਬ ਬਾਬੇ ਦੀ ਬੇਰ ਵਿੱਚ ਕੋਈ ਕਬਰ ਜਾਂ ਮਜ਼ਾਰ ਪਹਿਲਾਂ ਨਹੀਂ ਸੀ ਇਹ ਬਾਅਦ ਵਿੱਚ ਬਣਾਈ ਗਈ ਹੈ।
ਸ. ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਪੱਤਰ ਵਿਚ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਬੁਲਨ ਦੇ ਇਲਾਕੇ ਹਾਜੀ ਸ਼ਹਿਰ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਪਾਵਨ ਸਰੂਪ ਦੀ ਭਾਲ ਕਰਨ ਬਾਰੇ ਵੀ ਲਿਖਦਿਆਂ ਕਿਹਾ ਕਿ ਇਹ ਕਾਰਾ ਉਹ ਲੋਕ ਹੀ ਕਰ ਸਕਦੇ ਹਨ ਜੋ ਦੇਸ਼ ਵਿਚ ਭਾਈਚਾਰਕ ਸਾਂਝ ਵਿਚ ਦਰਾੜ ਪਾ ਕੇ ਅਸ਼ਾਂਤੀ ਫੈਲਾਉਣਾ ਚਾਹੁੰਦੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਕਿਸੇ ਨੇ ਵੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦੀ ਤੁਰੰਤ ਭਾਲ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖਤ ਸਜ਼ਾ ਦਿੱਤੀ ਜਾਵੇ।