ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 28 ਅਪ੍ਰੈਲ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਸ਼ਾਵਰ ਦੇ ਪੁਰਾਣੇ ਸ਼ਹਿਰ ਜੋਗੀਵਾੜਾ ਇਲਾਕੇ ਵਿੱਚ ਸਥਿਤ ੩੦੦ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਣ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ੭੩ ਸਾਲ ਬਾਅਦ ਖੋਲ੍ਹੇ ਗਏ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸੰਗਤਾਂ ਪੂਰਨ ਗੁਰ-ਮਰਿਯਾਦਾ ਨਾਲ ਕਰਨ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਖੁੱਲ੍ਹਣ ਨਾਲ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਡਿਊਟੀ ਲਗਾਉਣ ਤਾਂ ਜੋ ਸਵੇਰੇ ਸ਼ਾਮ ਸੰਗਤਾਂ ਗੁਰੂ ਜੱਸ ਸਰਵਣ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਲੈ ਸਕਣ।
ਉਨ੍ਹਾਂ ਪਾਕਿਸਤਾਨ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਕਾਫੀ ਸਮੇਂ ਬਾਅਦ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਖੋਲ੍ਹਿਆ ਗਿਆ ਹੈ।