ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 24 ਅਪ੍ਰੈਲ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਾਹ ਕਿ ਪ੍ਰੋ:ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀ ਰੋਸ ਮਾਰਚ ਕੱਢਿਆ ਗਿਆ ਸੀ ਤੇ ਥਾਂ-ਥਾਂ ਪੂਰੇ ਪੰਜਾਬ ਵਿਚ ਪ੍ਰੋ:ਭੁੱਲਰ ਦੇ ਹੱਕ ਵਿਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਸੀ। ਕਈ ਸਾਲਾਂ ਤੋਂ ਜੇਲ੍ਹਾਂ ਵਿਚ ਕੈਦ ਸਿੱਖ ਕੈਦੀਆਂ ਨੂੰ ਕੇਂਦਰ ਸਰਕਾਰ ਦੇ ਪੱਖਪਾਤ ਵਾਲੇ ਰਵੱਈਏ ਕਾਰਨ ਪੈਰੋਲ ਨਹੀਂ ਮਿਲ ਰਹੀ ਸੀ ਤੇ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਨੂੰ ਪੈਰੋਲ ‘ਤੇ ਰਿਹਾਈ ਮਿਲੀ ਹੈ। ਕੇਂਦਰ ਸਰਕਾਰ ਦੇ ਸਿੱਖ ਕੈਦੀਆਂ ਨਾਲ ਪੱਖਪਾਤ ਵਾਲੇ ਰਵੱਈਏ ਕਾਰਨ ਹੀ ਇਨ੍ਹਾਂ ਦੀ ਰਿਹਾਈ ਵਿਚ ਰੁਕਾਵਟ ਆਉਂਦੀ ਰਹੀ ਹੈ। ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ‘ਤੇ ਵੀ ਜੇਲ੍ਹਾਂ ਵਿਚੋਂ ਰਿਹਾਅ ਨਾ ਕਰਨਾ ਦੇਸ਼ ਦੇ ਕਾਨੂੰਨ ਤੇ ਸੰਵਿਧਾਨ ‘ਤੇ ਵੀ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਹਿੰਦੁਸਤਾਨੀ ਮੀਡੀਏ ਨੂੰ ਵੀ ਸਿੱਖਾਂ ਲਈ ਅੱਤਵਾਦੀ ਲਫਜ਼ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਭਾਰਤ ਦੀ ਅਜ਼ਾਦੀ ਲਈ ੮੦% ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਤੇ ਹੁਣ ਦੇਸ਼ ਸੁਰੱਖਿਆ ਤੇ ਤਰੱਕੀ ਲਈ ਹਰ ਖੇਤਰ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਵੀ ਜੋ ਸਿੱਖ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਦੀ ਪੱਕੀ ਰਿਹਾਈ ਕੀਤੀ ਜਾਵੇ, ਬਾਕੀਆਂ ਨੂੰ ਪੈਰੋਲ ‘ਤੇ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਤੋਂ ਬਾਹਰ ਦੀਆਂ ਜੇਲ੍ਹਾਂ ਵਿਚ ਕੈਦ ਸਿੱਖਾਂ ਨੂੰ ਵੀ ਪੰਜਾਬ ਵਿਚ ਤਬਦੀਲ ਕੀਤਾ ਜਾਵੇ ਕਿਉਂਕਿ ਇਹ ਉਨ੍ਹਾਂ ਦਾ ਮੁੱਢਲਾ ਕਾਨੂੰਨੀ ਤੇ ਮਨੁੱਖੀ ਅਧਿਕਾਰ ਹੈ।