
ਉਨ੍ਹਾਂ ਕਿਹਾ ਕਿ ਬੀਬੀ ਜੀ ਗੁਰੂ ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਬਲਬੀਰ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ ਅਤੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਨੇ ਵੀ ਬੀਬੀ ਬਲਬੀਰ ਕੌਰ ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਬੀਬੀ ਬਲਬੀਰ ਕੌਰ ਦਾ ਅੰਤਿਮ ਸੰਸਕਾਰ 17 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਲਾਗੇ ਸ਼ਮਸ਼ਾਨਘਾਟ ਵਿਖੇ ਹੋਵੇਗਾ।