** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 10 ਮਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਕਰਮਜੀਤ ਸਿੰਘ ਪੱਤਰਕਾਰ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਅਫ਼ਸੋਸ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੀਬੀ ਅੰਮ੍ਰਿਤ ਕੌਰ ਜੀ ਗੁਰੂ ਘਰ ਦੇ ਅਥਾਹ ਸ਼ਰਧਾਵਾਨ ਸਨ ਤੇ ਉਨ੍ਹਾਂ ਗੁਰੂ ਨਾਲ ਲਾਈ ਆਪਣੀ ਪ੍ਰੀਤ ਨੂੰ ਆਖਰੀ ਸਵਾਸਾਂ ਤੱਕ ਨਿਭਾਇਆ। ਉਨ੍ਹਾਂ ਕਿਹਾ ਕਿ ਬੀਬੀ ਅੰਮ੍ਰਿਤ ਕੌਰ ਦੇ ਸਦੀਵੀ ਵਿਛੋੜਾ ਦੇ ਜਾਣ ਕਾਰਣ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਬੀਬੀ ਅੰਮ੍ਰਿਤ ਕੌਰ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।