ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਸ਼੍ਰੋਮਣੀ ਕਮੇਟੀ ਉੱਚ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ

22-08-2016-2ਅੰਮ੍ਰਿਤਸਰ 22 ਅਗਸਤ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਹਰੀ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਜੀ ਆਪਣੀ ਜ਼ਿੰਦਗੀ ਦਾ ਬਹੁਤ ਲੰਮਾ ਸਮਾਂ ਚਹੁੰ ਵਰਨਾ ਲਈ ਸਰਬ ਸਾਂਝੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ ਸ਼ਬਦ ਦੀ ਹਾਜ਼ਰੀ ਭਰਦੇ ਰਹੇ।ਭਾਈ ਸਾਹਿਬ ਦੇ ਕੀਰਤਨ ਵਿੱਚ ਸ਼ਬਦ ਦੀ ਪ੍ਰਧਾਨਤਾ, ਸਹਿਜ ਅਤੇ ਸਮਰਪਣ ਸੀ।ਉਨ੍ਹਾਂ ਕਿਹਾ ਕਿ ਕੀਰਤਨ ਸ਼ੈਲੀ ਦੇ ਪਰੰਪਰਾਗਤ ਰਾਗਾਂ ਦੀ ਮਧੁਰਤਾ ਅਤੇ ਮੌਲਿਕਤਾ ਉਨ੍ਹਾਂ ਦੇ ਕੀਰਤਨ ਦਾ ਵੱਡਾ ਗੁਣ ਸੀ।ਇਸੇ ਕਾਰਨ ਹੀ ਭਾਈ ਸਾਹਿਬ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਅਰਸਾ ਗੁਰਬਾਣੀ ਜੱਸ ਗਾਇਣ ਕਰਨ ਦੀ ਸੇਵਾ ਨਿਭਾਈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਘਰ, ਪਰਿਵਾਰ ਤੇ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਭਾਈ ਸਾਹਿਬ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਭਾਈ ਸਾਹਿਬ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਤੇ ਸ੍ਰ: ਅਵਤਾਰ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਅਤੇ ਸਮੁੱਚੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।ਭਾਈ ਹਰੀ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦ ਗੰਜ ਨੇੜੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਉਨ੍ਹਾਂ ਦੀ ਚਿਖਾ ਨੂੰ ਅਗਨੀ ਦੇਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।ਭਾਈ ਹਰੀ ਸਿੰਘ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਪਾਇਆ।ਭਾਈ ਹਰੀ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ੍ਰ: ਜਸਪਾਲ ਸਿੰਘ ਨੇ ਦਿੱਤੀ।  
ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ੍ਰ: ਸਤਬੀਰ ਸਿੰਘ ਸਾਬਕਾ ਸਕੱਤਰ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਚਰਨ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਸਤਨਾਮ ਸਿੰਘ ਮਾਂਗਾਸਰਾਏਂ ਤੇ ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਵਿੰਦਰ ਸਿੰਘ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਪ੍ਰੀਤ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਭਾਈ ਗੁਰਮੇਜ ਸਿੰਘ ਤੇ ਭਾਈ ਸੁਰਿੰਦਰ ਸਿੰਘ ਜੋਧਪੁਰੀ ਸਾਬਕਾ ਹਜ਼ੂਰੀ ਰਾਗੀ, ਸ੍ਰ: ਰਾਜ ਸਿੰਘ ਸਾਬਕਾ ਮੈਨੇਜਰ, ਸ੍ਰ: ਬਲਬੀਰ ਸਿੰਘ ਤੇ ਸ੍ਰ: ਕੁਲਦੀਪ ਸਿੰਘ ਬਾਵਾ ਸਾਬਕਾ ਮੀਤ ਸਕੱਤਰ, ਸ੍ਰ: ਸੁਰਿੰਦਰਪਾਲ ਸਿੰਘ ਤੇ ਪ੍ਰਵਿੰਦਰ ਸਿੰਘ ਸਾਬਕਾ ਇੰਚਾਰਜ ਆਦਿ ਹਾਜ਼ਰ ਸਨ।