ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੰਗਤਾਂ ਦੀ ਵਧ ਰਹੀ ਆਮਦ ਤੇ ਸਹੂਲਤ ਲਈ 120 ਕਮਰਿਆਂ ਵਾਲੀ ਸਾਰਾਗੜ੍ਹੀ ਸਰਾਂ-2 ਬਣਾਈ ਜਾ ਰਹੀ ਹੈ- ਜਥੇਦਾਰ ਅਵਤਾਰ ਸਿੰਘ

2--OKਅੰਮ੍ਰਿਤਸਰ : ੨ ਜੁਲਾਈ (        )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਰਾਗੜ੍ਹੀ ਸਰਾਂ ਫੇਜ਼-੨ ਦਾ ਰਸਮੀ ਤੌਰ ਤੇ ਨੀਂਹ ਪੱਥਰ ਰੱਖਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੀ ਪਹਿਲੀ ਸਰਾਂ ਬਣ ਕੇ ਤਿਆਰ ਹੋ ਚੁੱਕੀ ਹੈ ਤੇ ਉਸ ਵਿੱਚ ਕੇਵਲ ਵਾਟਰ ਟ੍ਰੀਟਮੈਂਟ, ਸੋਲਰ ਸਿਸਟਮ ਤੇ ਟਰਾਂਸਫਰ ਜਨਰੇਟਰ ਦਾ ਕੰਮ ਮੁਕੰਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਵਿੱਚ ਵਾਧਾ ਹੋਣ ਕਾਰਣ ਉਨ੍ਹਾਂ ਦੀ ਸਹੂਲਤ ਲਈ ਸਾਰਾਗੜ੍ਹੀ ਸਰਾਂ ਫੇਜ਼-੨ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਰਾਂ ਦਾ ਕੁੱਲ ਏਰੀਆ ੬੦,੦੦੦ ਸਕੇਅਰ ਫੁੱਟ ਹੋਵੇਗਾ। ਇਸ ਨੌ ਮੰਜ਼ਿਲਾ ਇਮਾਰਤ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ੧੨੦ ਕਮਰੇ ਹੋਣਗੇ ਤੇ ਦੂਸਰੀ ਮੰਜ਼ਿਲ ਤੋਂ ਲੈ ਕੇ ਹਰ ਮੰਜ਼ਿਲ ਵਿੱਚ ੧੫-੧੫ ਕਮਰੇ ਹੋਣਗੇ। ਉਨ੍ਹਾਂ ਕਿਹਾ ਕਿ ਬੇਸਮੈਂਟ ਵਿੱਚ ਸੋਲਾਂ ਕਾਰਾਂ ਦੀ ਪਾਰਕਿੰਗ ਹੋਵੇਗੀ। ਗਰਾਊਂਡ ਫਲੌਰ ਤੇ ਚਾਰ ਏ ਟੀ ਐਮ ਅਤੇ ਇੱਕ ਦਫ਼ਤਰ ਹੋਵੇਗਾ। ਫਸਟ ਫਲੌਰ ਤੇ ਇੱਕ ਵੱਡਾ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਤੇ ਤਕਰੀਬਨ ੧੨ ਕਰੌੜ ਰੁਪਏ ਦਾ ਖਰਚਾ ਆਵੇਗਾ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਮਹੰਤ ਤੇਜਾ ਸਿੰਘ ਖੁੱਡਾ ਕੁਰਾਲੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਪ੍ਰੇਮ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਬੀਰ ਸਿੰਘ, ਡਾ: ਰੂਪ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਡਾ: ਪਰਮਜੀਤ ਸਿੰਘ ਸਰੋਆ, ਸ੍ਰ: ਮਹਿੰਦਰ ਆਹਲੀ, ਸ੍ਰ: ਕੇਵਲ ਸਿੰਘ, ਸ੍ਰ: ਪ੍ਰਤਾਪ ਸਿੰਘ ਵਧੀਕ ਸਕੱਤਰ, ਸ੍ਰ: ਪ੍ਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ, ਸ੍ਰ: ਸੁਲੱਖਣ ਸਿੰਘ ਤੇ ਸ੍ਰ: ਗੁਰਿੰਦਰ ਸਿੰਘ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ੍ਰ: ਲਖਬੀਰ ਸਿੰਘ ਮੀਤ ਮੈਨੇਜਰ, ਸ੍ਰ: ਰਾਮ ਸਿੰਘ ਸਾਬਕਾ ਮੀਤ ਸਕੱਤਰ, ਆਦਿ ਹਾਜ਼ਰ ਸਨ।