ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

logoਅੰਮ੍ਰਿਤਸਰ 19 ਦਸੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਸਿੱਖਾਂ ਨੂੰ ਅਮਰੀਕੀ ਫ਼ੌਜ ‘ਚ ਭਰਤੀ ਲਈ ਛੋਟਾਂ ਦੇਣ ਬਾਰੇ ਵਿਚਾਰ ਕਰਨ ਤੇ ਸ਼ਲਾਘਾਯੋਗ ਉਪਰਾਲਾ ਦੱਸਿਆ ਹੈ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦਾ ਹਵਾਲਾ ਦੇਂਦਿਆਂ ਦੱਸਿਆ ਕਿ ਅਮਰੀਕੀ ਫੌਜ ਵਿੱਚ ਸਿੱਖਾਂ ਲਈ ਦਾਹੜੀ ਰੱਖਣ, ਦਸਤਾਰ ਸਜਾਉਣ ਤੇ ਹੋਰ ਸਿੱਖੀ ਕਕਾਰਾਂ ਉੱਤੇ ਲਾਈਆਂ ਰੋਕਾਂ ਹਟਾਉਣ ਬਾਰੇ ਬਰਾਕ ਓਬਾਮਾ ਵੱਲੋਂ ਵਿਚਾਰ ਕਰਨਾ ਤੇ ਉਨ੍ਹਾਂ ਦੀ ਸਰਲਤਾ ਲਈ ਭਰੋਸਾ ਦੇਣਾ ਫਰਾਖਦਿਲੀ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਬਰਾਕ ਓਬਾਮਾ ਦੇ ਇਸ ਭਰੋਸੇ ਨਾਲ ਸਿੱਖ ਕੌਮ ਦਾ ਸਿਰ ਪੂਰੀ ਦੁਨੀਆਂ ਵਿੱਚ ਉੱਚਾ ਹੋਇਆ ਹੈ।ਉਨ੍ਹਾਂ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਾ ਦੇਸ਼-ਵਿਦੇਸ਼ ਵਿੱਚ ਰਹਿੰਦੀ ਸਾਰੀ ਸਿੱਖ ਕੌਮ ਵੱਲੋਂ ਧੰਨਵਾਦ ਕੀਤਾ।
ਉਨ੍ਹਾਂ ਧਰਮ ਅਤੇ ਸਿੱਖਿਆ ਅਧਾਰਿਤ ਸਿੱਖ ਕੌਂਸਲ ਦੇ ਚੇਅਰਮੈਨ ਸ. ਰਾਜਵੰਤ ਸਿੰਘ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਬਰਾਕ ਓਬਾਮਾ ਨੂੰ ਵਾਈਟ ਹਾਊਸ ਵਿੱਚ ਮਿਲ ਕੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਉਹ ਸਿੱਖਾਂ ਨੂੰ ਬਿਨਾਂ ਸ਼ਰਤਾਂ ਲਾਏ ਅਮਰੀਕੀ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਦੇਣ।ਉਨ੍ਹਾਂ ਓਬਾਮਾ ਵੱਲੋਂ ਸਿੱਖਾਂ ਦੀ ਕੀਤੀ ਤਾਰੀਫ਼ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਇਸ ਫੈਂਸਲੇ ਨਾਲ ਪੂਰੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ।