ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

1ਅੰਮ੍ਰਿਤਸਰ 26 ਜੁਲਾਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਸ਼੍ਰੋਮਣੀ ਕਮੇਟੀ ਦੀ ਡਾਇਰੈਕਟਰੀ ਰਿਲੀਜ਼ ਕੀਤੀ।
ਡਾਇਰੈਕਟਰੀ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਕਰਮਚਾਰੀ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਡਾਇਰੈਕਟਰੀ ਬਣਾ ਕੇ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੇਵਾ ਭਾਵਨਾ ਨਾਲ ਇਕ ਦੂਜੇ ਦੇ ਦੁੱਖ-ਸੁੱਖ ਵਿੱਚ ਭਾਈਵਾਲ ਬਣਨ ਤੇ ਆਪਸੀ ਤਾਲਮੇਲ ਬਣਾਈ ਰੱਖਣ ਲਈ ਜੀਵਨ ਬਿਊਰਾ ਡਾਇਰੈਕਟਰੀ ਬਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਇਕ ਵਧੀਆ ਸਾਰਥਕ ਯਤਨ ਹੈ ਤੇ ਇਸ ਕਾਰਜ ਲਈ ਇਹ ਸਭ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਤੇ ਆਪਸੀ ਤਾਲਮੇਲ ਟੁੱਟ ਜਾਂਦਾ ਹੈ ਇਸ ਕਰਕੇ ਸਾਂਝ ਨੂੰ ਬਣਾਈ ਰੱਖਣ ਲਈ ਇਹ ਜੀਵਨ ਬਿਊਰਾ ਡਾਇਰੈਕਟਰੀ ਅਹਿਮ ਰੋਲ ਅਦਾ ਕਰੇਗੀ।ਉਨ੍ਹਾਂ ਕਿਹਾ ਕਿ ਇਸ ਉਦਮ ਨਾਲ ਸੇਵਾ-ਮੁਕਤ ਮੁਲਾਜ਼ਮ ਇਕ ਸੂਤਰ ਵਿੱਚ ਪਰੋਏ ਗਏ ਹਨ ਤੇ ਹੁਣ ਇਨ੍ਹਾਂ ਦਾ ਇਕ ਦੂਜੇ ਨਾਲ ਸੰਪਰਕ ਕਰਨਾ ਸੌਖਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਸੇਵਾ-ਮੁਕਤ ਹੋਏ ਬਾਕੀ ਮੁਲਾਜ਼ਮਾਂ ਨੂੰ ਵੀ ਉਤਸ਼ਾਹ ਮਿਲੇਗਾ ਤੇ ਉਹ ਵੀ ਸੇਵਾ-ਮੁਕਤ ਕਰਮਚਾਰੀਆਂ ਨੂੰ ਭਵਿੱਖ ਵਿੱਚ ਮਿਲਣ ਵਾਲੀਆਂ ਭਲਾਈ ਸਕੀਮਾਂ ਦਾ ਫਾਇਦਾ ਉਠਾ ਸਕਣਗੇ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਖੁਸ਼ਵਿੰਦਰ ਸਿੰਘ ਭਾਟੀਆ ਤੇ ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਤਰਵਿੰਦਰ ਸਿੰਘ ਤੇ ਸ. ਹਰਿੰਦਰਪਾਲ ਸਿੰਘ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ, ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੋਂ ਇਲਾਵਾ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ‘ਚੋਂ ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਭੁਪਿੰਦਰ ਪਾਲ ਸਿੰਘ ਸਾਬਕਾ ਵਧੀਕ ਸਕੱਤਰ, ਸ. ਗੁਰਬਚਨ ਸਿੰਘ ਮਾਹੀਆ ਸਾਬਕਾ ਮੀਤ ਸਕੱਤਰ, ਸ. ਪ੍ਰੀਤਮ ਸਿੰਘ ਪੁਰੀ ਸਾਬਕਾ ਮੈਨੇਜਰ ਗੋਲਡਨ ਆਫਸੈਟ ਪ੍ਰੈਸ, ਸ. ਸੁਰਿੰਦਰਪਾਲ ਸਿੰਘ ਸਾਬਕਾ ਇੰਚਾਰਜ, ਸ. ਚਰਨਜੀਤ ਸਿੰਘ ਸਾਬਕਾ ਮੀਤ ਮੈਨੇਜਰ, ਸ. ਅਮਰੀਕ ਸਿੰਘ ਮੁੰਦਰ ਸਾਬਕਾ ਗੁਰਦੁਆਰਾ ਇੰਸਪੈਕਟਰ ਅਤੇ ਸ. ਪਰਵਿੰਦਰ ਸਿੰਘ ਡੰਡੀ ਸਾਬਕਾ ਇੰਚਾਰਜ ਆਦਿ ਹਾਜ਼ਰ ਸਨ।