ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

asinghਅੰਮ੍ਰਿਤਸਰ 21 ਮਾਰਚ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਹੋਲਾ ਮਹੱਲੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਟਰਾਲੀ ਦੇ ਡਾਲੇ ਦਾ ਸੰਗਲ ਟੁੱਟਣ ਕਾਰਨ ਵਾਪਰੇ ਹਾਦਸੇ ‘ਚ ਮੌਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਜ਼ਖਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਵਾਨ (ਛੋਟੇਪੁਰ) ਤੋਂ ਸੰਗਤ ਆਪਣੇ ਟਰੈਕਟਰ ਟਰਾਲੀ ਰਾਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਜਾ ਰਹੀ ਸੀ ਜਿਥੇ ਟਰਾਲੀ ਦੇ ਖੁੱਲ੍ਹੇ ਹੋਏ ਡਾਲੇ ਦਾ ਸੰਗਲ ਟੁੱਟਣ ਕਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।ਉਨ੍ਹਾਂ ਕਿਹਾ ਕਿ ਇਸ ਦੁਖਦਾਈ ਹਾਦਸੇ ‘ਚ ਜਿਹੜੇ ਸ਼ਰਧਾਲੂ ਮਾਰੇ ਗਏ ਹਨ ਉਨ੍ਹਾਂ ਪ੍ਰਤੀ ਅਰਦਾਸ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਪਰਿਵਾਰ ਤੇ ਸੁਨੇਹੀਆਂ ਨੂੰ ਬਲ ਪ੍ਰਦਾਨ ਕਰਨ ਅਤੇ ਜਿਹੜੇ ਜ਼ਖਮੀ ਹੋਏ ਹਨ ਉਹ ਜਲਦੀ ਸਿਹਤਯਾਬ ਹੋ ਕੇ ਆਪਣੇ-ਆਪਣੇ ਪਰਿਵਾਰਾਂ ਵਿੱਚ ਵਿਚਰਨ।