ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

intਅੰਮ੍ਰਿਤਸਰ 7 ਮਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਕੂਲਾਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ, ਉਰਦੂ ਤੇ ਸੰਸਕ੍ਰਿਤੀ ਭਾਸ਼ਾ ਨੂੰ ਬੰਦ ਕਰਨ ਦੇ ਕੀਤੇ ਗਏ ਫੈਸਲੇ ਦਾ ਸਖਤ ਸ਼ਬਦਾਂ ਵਿੱਚ ਨੋਟਿਸ ਲੈਂਦਿਆਂ ਇਸ ਨੂੰ ਮੰਦਭਾਗਾ ਤੇ ਨਿੰਦਣਯੋਗ ਕਿਹਾ ਹੈ।
   ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਕਹਿਣੀ ਤੇ ਕਥਨੀ ਵਿੱਚ ਪੂਰੀ ਨਾ ਉਤਰਨ ਵਾਲੀ ਸ੍ਰੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਬਹੁਤ ਜਲਦੀ ਆਪਣੇ ਰੰਗ ਬਦਲਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦਾ ਫੈਸਲਾ ਘੱਟ ਗਿਣਤੀ ਸਿੱਖਾਂ ‘ਤੇ ਹਮਲਾ ਹੈ ਜੋ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਸਰਕਾਰ ਪੰਜਾਬੀ ਨੂੰ ਦੂਸਰੀ ਭਾਸ਼ਾ ਦਾ ਦਰਜਾ ਦੇਣ ਵਾਲੇ ਉਸ ਕਾਨੂੰਨ ਨੂੰ ਵਾਪਸ ਨਹੀਂ ਲੈ ਸਕਦੀ ਜੋ ਪਾਰਲੀਮੈਂਟ ਵਿੱਚ ਪਾਸ ਹੋਇਆ ਹੋਵੇ।ਉਨ੍ਹਾਂ ਕਿਹਾ ਕਿ ਕੈਨੇਡਾ ਵਰਗੇ ਮੁਲਕ ‘ਚ ਪੰਜਾਬੀ ਭਾਸ਼ਾ ਨੂੰ ਤੀਜਾ ਦਰਜਾ ਦਿੱਤਾ ਗਿਆ ਹੈ, ਪਰ ਆਪਣੇ ਮੁਲਕ ਖਾਸ ਕਰ ਦੇਸ਼ ਦੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਰਗਾ ਸਲੂਕ ਹੋਣਾ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੀ ਦੁਸ਼ਮਣ ਸ੍ਰੀ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ ਨੂੰ ਅੱਖੋਂ-ਪਰੋਖੇ ਕਰਨ ਨਾਲ ਉਸ ਦਾ ਪੰਜਾਬੀ ਪ੍ਰੇਮੀਆਂ ਤੇ ਸਿੱਖਾਂ ਪ੍ਰਤੀ ਘਿਣਾਤਮਕ ਤੇ ਬਹੁਰੂਪੀਏ ਵਾਲਾ ਚਿਹਰਾ ਨੰਗਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਵਿੱਚ ਕੰਮ ਕੀਤਾ ਜਾਂਦਾ ਹੈ ਉਸੇ ਤਰਜ਼ ‘ਤੇ ਦਿੱਲੀ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਵਿਭਾਗਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ਤੇ ਲਾਗੂ ਕਰਵਾਏ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲ਼ਾਂ ‘ਚ ਪੰਜਾਬੀ ਅਧਿਆਪਕ ਨਹੀਂ ਹਨ ਉਨ੍ਹਾਂ ਸਕੂਲਾਂ ‘ਚ ਪੰਜਾਬੀ ਅਧਿਆਪਕ ਦਿੱਤੇ ਜਾਣ।ਉਨ੍ਹਾਂ ਦਿੱਲੀ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਬੰਦ ਕਰਨ ਦੇ ਦਿੱਤੇ ਗਏ ਫੈਸਲੇ ਨੂੰ ਤੁਰੰਤ ਵਾਪਸ ਲੈਣ ਤੇ ਪੂਰੀ ਸੁਹਿਰਦਤਾ ਨਾਲ ਇਸ ਨੂੰ ਬਣਦਾ ਮਾਣ ਸਤਿਕਾਰ ਦੇਣ।