ਅੰਮ੍ਰਿਤਸਰ 23 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸਬਾ ਮੱਤੇਵਾਲ ਨਜ਼ਦੀਕ ਅੰਮ੍ਰਿਤਸਰ-ਮਹਿਤਾ ਰੋਡ ਤੇ ਮਹਿੰਦਰਾ ਪਿਕ ਅੱਪ ਗੱਡੀ ਦੀ ਸੜਕ ਕਿਨਾਰੇ ਖੜੇ ਟਰੱਕ ਨਾਲ ਹੋਈ ਭਿਆਨਕ ਟੱਕਰ ‘ਚ ੧੦ ਸ਼ਰਧਾਲੂਆਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਹਿੰਦਰਾ ਪਿਕ ਅੱਪ ਗੱਡੀ ਦੀ ਭਿਆਨਕ ਟੱਕਰ ‘ਚ ਇਹ ਬਹੁਤ ਹੀ ਮੰਦਭਾਗੀ ਤੇ ਦੁੱਖਦਾਈ ਘਟਨਾ ਵਾਪਰੀ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਮ੍ਰਿਤਕ ਸ਼ਰਧਾਲੂਆਂ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।