ਅੰਮ੍ਰਿਤਸਰ 11 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੇ ਮਾਤਾ ਗੰਗਾ ਜੀ ਨਿਵਾਸ ਨੇੜੇ ਠੰਡੇ-ਮਿੱਠੇ ਜਲ ਦੀ ਛਬੀਲ ਦਾ ਉਦਘਾਟਨ ਕੀਤਾ।ਉਦਘਾਟਨ ਤੋਂ ਪਹਿਲਾਂ ਭਾਈ ਸੁਲਤਾਨ ਸਿੰਘ ਅਰਦਾਸੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।ਇਹ ਛਬੀਲ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕਰਵਾਈ ਗਈ ਹੈ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਦੀ ਸੁੱਖ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਚੇਚੇ ਤੌਰ ‘ਤੇ ਪ੍ਰਬੰਧ ਕੀਤੇ ਜਾਂਦੇ ਹਨ।ਇਸੇ ਕੜੀ ਵਜੋਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਤਿਆਰ ਕਰਵਾਉਣ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਨ੍ਹਾਂ ੮ ਮਹੀਨਿਆ ਵਿੱਚ ਇਸ ਸੇਵਾ ਨੂੰ ਪੂਰਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਛਬੀਲ ਤੇ ਝੂਠੇ ਬਰਤਨ ਸਾਫ ਕਰਨ ਲਈ ਵਿਸ਼ੇਸ਼ ਹੋਦੀਆ ਤਿਆਰ ਕੀਤੀਆ ਗਈਆ ਹਨ ਤੇ ਕੂਲਰ ਅਤੇ ਆਰ.ਓ.ਸਿਸਟਮ ਵੀ ਲਗਾਇਆ ਗਿਆ ਹੈ ਤਾਂ ਕਿ ਸੰਗਤਾਂ ਨੂੰ ਸ਼ੁੱਧ ਜਲ ਮੁਹੱਈਆ ਕਰਵਾਇਆ ਜਾ ਸਕੇ।
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਆਪਣੇ ਸੇਵਕ ਤੋਂ ਅੰਗ-ਸੰਗ ਸਹਾਈ ਹੋ ਕੇ ਇਹ ਸੇਵਾ ਲਈ ਹੈ।ਉਨ੍ਹਾਂ ਕਿਹਾ ਕਿ ਇਸ ਅਸਥਾਨ ਨੇੜੇ ਦੋ ਸਰਾਵਾਂ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ ਤੇ ਮਾਤਾ ਗੰਗਾ ਜੀ ਨਿਵਾਸ ਹਨ।
ਇਸ ਸਮੇਂ ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਾਧ ਜੀ, ਬਾਬਾ ਫਤਹਿ ਸਿੰਘ, ਬਾਬਾ ਹਰੀ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਕੰਵਰਪ੍ਰਤਾਪ ਸਿੰਘ, ਬਾਬਾ ਅੰਗਰੇਜ਼ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਸੁਖਵਿੰਦਰ ਸਿੰਘ ਇੰਜੀਨੀਅਰ, ਸ. ਸੇਵਾ ਸਿੰਘ ਪੰਜਾਬੀ ਬਾਗ ਦਿੱਲੀ, ਸ. ਗੁਰਦੀਪ ਸਿੰਘ ਭੰਗਾਲੀ , ਰਾਣਾ ਪਲਵਿੰਦਰ ਸਿੰਘ, ਸ. ਅਮਰਜੀਤ ਸਿੰਘ, ਸ. ਮਾਲਿਕ ਸਿੰਘ ਸੰਧੂ, ਸ. ਕੁਲਦੀਪ ਸਿੰਘ ਪੰਡੋਰੀ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।