ਅੰਮ੍ਰਿਤਸਰ 25 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਪਰਮਜੀਤ ਸਿੰਘ ਭਿਓਰਾ ਦੇ ਪਿਤਾ ਸ. ਜਗਜੀਤ ਸਿੰਘ ਭਿਓਰਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ. ਜਗਜੀਤ ਸਿੰਘ ਭਿਓਰਾ ਧਾਰਮਿਕ ਵਿਚਾਰਾਂ ਵਾਲੇ ਤੇ ਉੱਚੇ-ਸੁੱਚੇ ਜੀਵਨ ਦੇ ਮਾਲਕ ਸਨ।ਉਨਾਂ ਕਿਹਾ ਕਿ ਸ. ਜਗਜੀਤ ਸਿੰਘ ਭਿਓਰਾ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਾਥੀਆਂ ਤੇ ਰਿਸ਼ਤੇਦਾਰਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਜਗਜੀਤ ਸਿੰਘ ਭਿਓਰਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।