ਅੰਮ੍ਰਿਤਸਰ 20 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ’ਚ ਉਨ੍ਹਾਂ ਕਿਹਾ ਕਿ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਜਸਬੀਰ ਸਿੰਘ ਬਾਦਲ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।