ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ 1 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਕੁਝ ਸਮੇਂ ਤੋਂ ਚੱਲੇ ਆ ਰਹੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਪ੍ਰਧਾਨ ਥਾਪਣ ‘ਤੇ ਵਧਾਈ ਦੇਂਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਉਨ੍ਹਾ ਕਿਹਾ ਕਿ ਪਾਕਿਸਤਾਨ ਓਕਾਫ਼ ਬੋਰਡ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਚੇਅਰਮੈਨ ਸਦੀਕ ਉਲ ਫਾਰੂਕ ਅਤੇ ਐਮ ਪੀ ਏ ਸ. ਰਮੇਸ਼ ਸਿੰਘ ਅਰੌੜਾ ਦੀ ਅਗਵਾਈ ਵਿੱਚ ਕਰਵਾਏ ਗਏ ਇਜਲਾਸ ਸਮੇਂ ਸ. ਤਾਰਾ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਪ੍ਰਧਾਨ ਬਣਾਏ ਜਾਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਵੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਇਜਲਾਸ ਵਿੱਚ ਕੀਤੇ ਗਏ ਅਹਿਮ ਫੈਂਸਲਿਆਂ ਵਿੱਚ ਓਕਾਫ਼ ਬੋਰਡ ਦੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਵਿੱਚ ਪਿਛਲੇ ੭੦ ਸਾਲਾਂ ਤੋਂ ਬੰਦ ਗੁਰਦੁਆਰਾ ਕਿਆਰਾ ਸਾਹਿਬ ਸ੍ਰੀ ਨਨਕਾਣਾ ਸਾਹਿਬ ਨੂੰ ਪੱਕੇ ਤੌਰ ‘ਤੇ ਖੋਲ੍ਹੇ ਜਾਣਾ ਤੇ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਚਾਹਲ ਬੀਬੀ ਨਾਨਕੀ ਜੀ ਵਿਖੇ ਸੇਵਾ ਸੰਭਾਲ ਲਈ ਪੱਕੇ ਤੌਰ ਤੇ ਗ੍ਰੰਥੀ ਸਿੰਘ ਸੇਵਾਦਾਰ ਨਿਯੁਕਤ ਕਰਨਾ ਹੈ।
ਉਨ੍ਹਾ ਪਾਕਿਸਤਾਨ ਓਕਾਫ਼ ਬੋਰਡ ਵੱਲੋਂ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਪੁਰ ਇੰਟਰਨੈਸ਼ਨਲ ਯੂਨੀਵਰਸਿਟੀ ਬਨਾਉਣ ਦੇ ਫੈਂਸਲੇ ਬਾਰੇ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਜਨਾਬ ਸਦੀਕ ਉਲ ਫਾਰੂਕ, ਐਮ ਪੀ ਏ ਸ. ਰਮੇਸ਼ ਸਿੰਘ ਅਤੇ ਬੋਰਡ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੋਰਡ ਵੱਲੋਂ ਲਏ ਗਏ ਇਹ ਤਿੰਨੋ ਫੈਂਸਲੇ ਸਲਾਹੁਣਯੋਗ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਓਕਾਫ਼ ਬੋਰਡ ਦੇ ਇਨ੍ਹਾਂ ਫੈਂਸਲਿਆਂ ‘ਤੇ ਪੂਰੇ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।