ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

DPC_70140  ਅੰਮ੍ਰਿਤਸਰ 28 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੀ.ਏ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਸ. ਮਲਜਿੰਦਰ ਸਿੰਘ (੬੫) ਸਾਬਕਾ ਸਰਪੰਚ ਦੇਵੀਦਾਸਪੁਰਾ ਕੁਝ ਸਮਾਂ ਬਿਮਾਰ ਰਹਿਣ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਦੇਵੀਦਾਸਪੁਰਾ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ। ਸ. ਮਲਜਿੰਦਰ ਸਿੰਘ ਦੇ ਅੰਗੀਠੇ ਨੂੰ ਉਨ੍ਹਾਂ ਦੇ ਸਪੁੱਤਰ ਸ. ਗੁਰਵਿੰਦਰ ਸਿੰਘ ਨੇ ਅਗਨੀ ਦਿਖਾਈ।
ਸ. ਮਲਜਿੰਦਰ ਸਿੰਘ ਦੀ ਅੰਤਿਮ ਯਾਤਰਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਵਿਧਾਇਕ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪ੍ਰ:ਕਮੇਟੀ ਨੇ ਸ. ਮਲਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸ. ਮਲਜਿੰਦਰ ਸਿੰਘ ਗੁਰੂ-ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਸ. ਮਲਜਿੰਦਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।  
ਇਸ ਮੌਕੇ ਸਿੰਘ ਸਾਹਿਬ ਭਾਈ ਰਵੇਲ ਸਿੰਘ, ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਫਤਹਿਗੜ੍ਹ ਸਾਹਿਬ, ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਬਾਬਾ ਬੁੱਢਾ ਸਾਹਿਬ, ਭਾਈ ਨਿਰਮਲ ਸਿੰਘ ਹੈਡ ਗ੍ਰੰਥੀ ਤਰਨ ਤਾਰਨ ਸਾਹਿਬ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਹਰਜਾਪ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਅਮਰਜੀਤ ਸਿੰਘ ਬੰਡਾਲਾ ਤੇ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ,  ਸ. ਦਿਲਜੀਤ ਸਿੰਘ ‘ਬੇਦੀ’, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਬਿਜੇ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ ਐਡੀ: ਸਕੱਤਰ, ਸ. ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਸੁਪ੍ਰਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਡੈਂਟ, ਸ. ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਸ. ਸੁਖਬੀਰ ਸਿੰਘ ਤੇ ਸ. ਸਤਨਾਮ ਸਿੰਘ ਮਾਂਗਾਸਰਾਏ ਐਡੀ: ਮੈਨੇਜਰ, ਸ. ਲਖਬੀਰ ਸਿੰਘ ਡੋਗਰ ਮੀਤ ਮੈਨੇਜਰ, ਸ. ਰੇਸ਼ਮ ਸਿੰਘ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ, ਸ. ਅਰਜਨ ਸਿੰਘ ਮੈਨੇਜਰ ਤਰਨ ਤਾਰਨ ਸਾਹਿਬ, ਸ. ਮੇਜਰ ਸਿੰਘ ਮੈਨੇਜਰ ਬਾਬਾ ਬਕਾਲਾ, ਸ. ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਸਾਹਿਬ, ਸ. ਗੁਰਬਖਸ਼ ਸਿੰਘ ਮੈਨੇਜਰ ਮੌ ਸਾਹਿਬ, ਸ. ਦਿਲਬਾਗ ਸਿੰਘ ਮੈਨੇਜਰ ਗੁ:ਸੁਖਚੈਨਆਣਾ ਸਾਹਿਬ, ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁ:ਸਤਲਾਣੀ ਸਾਹਿਬ, ਸ. ਗੁਰਦੇਵ ਸਿੰਘ ਮੈਨੇਜਰ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ।