ਅੰਮ੍ਰਿਤਸਰ 4 ਜੂਨ- ਸ. ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਸ. ਹਰਕੀਰਤ ਸਿੰਘ ਕੋਟਲੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਕੋਟਲੀ ਪੁੱਜੇ।
ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ. ਹਰਕੀਰਤ ਸਿੰਘ ਕੋਟਲੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਸਾਥੀਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਜਨਮ ਤੇ ਮੌਤ ਪਰਮਾਤਮਾ ਦੇ ਵੱਸ ਹੈ ਉਸ ਦਾ ਭਾਣਾ ਅਟੱਲ ਹੈ ਇਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਹਰਕੀਰਤ ਸਿੰਘ ਕੋਟਲੀ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਸਮੇਂ ਸ. ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ, ਸ. ਗੁਰਕੀਰਤ ਸਿੰਘ ਵਿਧਾਇਕ ਖੰਨਾ, ਡਾ. ਪਰਮਜੀਤ ਸਿੰਘ ਸਰੋਆ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ. ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਸ. ਗੁਰਵਿੰਦਰ ਸਿੰਘ ਪੀ ਏ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਪ੍ਰਿਤਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ, ਸ. ਜਸਵਿੰਦਰ ਸਿੰਘ ਪਟਨਾ, ਸ. ਗੁਰਦੇਵ ਸਿੰਘ ਪ੍ਰਧਾਨ ਕਾਂਗਰਸ ਦਿਹਾਤੀ ਜ਼ਿਲ੍ਹਾ ਲੁਧਿਆਣਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।