** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 14 ਅਪ੍ਰੈਲ (          ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੇ ਡੁੱਬ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਡੁੱਬ ਜਾਣ ਨਾਲ ਇਹ ਖੁਸ਼ੀਆਂ ਦਾ ਦਿਨ ਮਾਤਮ ਵਿਚ ਬਦਲ ਗਿਆ ਹੈ। ਹਰ ਕੋਈ ਆਪਣੇ ਬੱਚਿਆਂ ਨੂੰ ਜਾਨ ਤੋਂ ਵੀ ਜ਼ਿਆਦਾ ਪਿਆਰ ਕਰਦਾ ਹੈ ਤੇ ਅੱਜ ਜੋ ਪਰਿਵਾਰਾਂ ਨੇ ਆਪਣੇ ਬੱਚੇ ਖੋਏ ਹਨ, ਇਹ ਉਨ੍ਹਾਂ ਲਈ ਅਸਹਿ ਦੁੱਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਅਸੀਂ ਉਨ੍ਹਾਂ ਪਰਿਵਾਰਾਂ ਨਾਲ ਖੜ੍ਹੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਨ੍ਹਾਂ ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ। ਜੋ ਨੌਜਵਾਨ ਅਜੇ ਤੀਕ ਲਾਪਤਾ ਹਨ ਸਾਡੀ ਅਰਦਾਸ ਹੈ ਕਿ ਉਹ ਸਹੀ ਸਲਾਮਤ ਮਿਲ ਜਾਣ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਥਾਵਾਂ ‘ਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਰਨ ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨਾ ਵਾਪਰਨ।