ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪ੍ਰਮੁੱਖ ਸਖਸ਼ੀਅਤਾਂ ਵੱਲੋਂ ਆਏ ਸੁਝਾਵਾਂ ਨੂੰ ਵਿਚਾਰਨ ਉਪਰੰਤ ਹੋਵੇਗੀ ਅਗਲੇਰੀ ਕਾਰਵਾਈ

ਅੰਮ੍ਰਿਤਸਰ : 9 ਅਪ੍ਰੈਲ (        )  ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪ੍ਰਾਪਤ ਸੁਝਾਵਾਂ ਨੂੰ ਵਿਚਾਰਨ ਤੇ ਘੋਖਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਕੋ-ਆਰਡੀਨੇਟਰ ਦੀ ਜਿੰਮੇਵਾਰੀ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੂੰ ਸੌਂਪੀ ਗਈ ਹੈ ਤੇ ਬਾਕੀ ਮੈਂਬਰਾਂ ਵਿੱਚ ਸ੍ਰ: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਡਾ: ਕਿਰਪਾਲ ਸਿੰਘ ਹਿਸਟੋਰੀਅਨ,   ਸ੍ਰ: ਤਰਲੋਚਨ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਪ੍ਰੋ: ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਬਲਕਾਰ ਸਿੰਘ ਸਾਬਕਾ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਬਲਵੰਤ ਸਿੰਘ ਢਿਲੋਂ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਇੰਦਰਜੀਤ ਸਿੰਘ ਗੋਗੋਆਣੀ ਮੁਖੀ ਸਿੱਖ ਇਤਿਹਾਸ ਵਿਭਾਗ ਖਾਲਸਾ ਕਾਲਜ, ਅੰਮ੍ਰਿਤਸਰ , ਡਾ: ਹਰਚੰਦ ਸਿੰਘ ਬੇਦੀ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਜਸਬੀਰ ਸਿੰਘ ਸਾਬਰ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਸਰਬਜਿੰਦਰ ਸਿੰਘ ਤੇ ਡਾ: ਪਰਮਵੀਰ ਸਿੰਘ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਰੂਪ ਸਿੰਘ ਸਕੱਤਰ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰ: ਤੇਜਾ ਸਿੰਘ ਨਿਰਮਲੇ ਖੁੱਡਾ ਕੁਰਾਲਾ, ਪ੍ਰਿੰ: ਰਾਮ ਸਿੰਘ ਕੁਲਾਰ, ਸ੍ਰ: ਜਸਵਿੰਦਰ ਸਿੰਘ ਐਡਵੋਕੇਟ, ਸ੍ਰ: ਪ੍ਰਤਾਪ ਸਿੰਘ ਲੁਧਿਆਣਾ ਅਤੇ ਡਾ: ਧਰਮਿੰਦਰ ਸਿੰਘ ਉੱਭਾ, ਬੀਬੀ ਪ੍ਰਭਜੋਤ ਕੌਰ ਚੰਡੀਗੜ੍ਹ ਐਡਵਾਂਸ ਸਿੱਖ ਸਟੱਡੀਜ਼ ਅਤੇ ਡਾ: ਗੁਰਬਚਨ ਸਿੰਘ ਬਚਨ ਦੇ ਨਾਮ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਦੋ-ਦਿਨ ਪਹਿਲਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਬੁੱਧੀਜੀਵੀਆਂ, ਸਕਾਲਰਾਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਤੇ ਸਿੱਖ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ, ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਸਿੱਖ ਪਤਵੰਤੇ ਸੱਜਣਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਚਾਰ-ਵਟਾਂਦਰਾ ਕਰਨ ਲਈ ਇਕੱਤਰਤਾ ਬੁਲਾਈ ਸੀ। ਇਸ ਬਾਰੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਦਿੱਤੇ ਗਏ ਸੁਝਾਵਾਂ ਬਾਰੇ ਦੋ ਦਿਨਾਂ ਵਿੱਚ ਸਬ-ਕਮੇਟੀ ਬਨਾਉਣ ਦਾ ਐਲਾਨ  ਕੀਤਾ ਗਿਆ ਸੀ।
ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਬ-ਕਮੇਟੀ ਬਨਾਉਣ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਕਮੇਟੀ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਆਏ ਸੁਝਾਵਾਂ ਨੂੰ ਵਿਚਾਰਨ-ਘੋਖਣ ਉਪਰੰਤ ਰੀਪੋਰਟ ਕਰੇਗੀ ਤੇ ਇਸ ਉਪਰੰਤ ਸ਼੍ਰੋਮਣੀ ਕਮੇਟੀ ਅਗਲੇਰੀ ਕਾਰਵਾਈ ਕਰੇਗੀ।