
ਸ. ਬੂਹ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਜ਼ੀਰਾ ਦੀ ਪ੍ਰੇਰਣਾ ਨਾਲ ਹਲਕੇ ਦੀ ਸੰਗਤ ਵੱਲੋਂ ਸਾਂਝੇ ਤੌਰ ’ਤੇ ਇਹ ਕਣਕ ਇਕੱਤਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਵਿਚ ਸ੍ਰੀ ਦਰਬਾਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ, ਜਿਸ ਸਦਕਾ ਉਹ ਆਪ ਮੁਹਾਰੇ ਕਣਕ ਅਤੇ ਹੋਰ ਰਸਦਾਂ ਭੇਜ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸੁਖਦੇਵ ਸਿੰਘ, ਸ. ਲਖਵਿੰਦਰ ਸਿੰਘ ਨਿੱਜੀ ਸਹਾਇਕ ਜਥੇਦਾਰ ਜ਼ੀਰਾ ਆਦਿ ਮੌਜੂਦ ਸਨ।