ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 10 ਅਕਤੂਬਰ- ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਨੇ ਆਪਣੀ ਨਵ-ਰਚਿਤ ਪੁਸਤਕ ‘ਖਾਲਸਾ ਨੀਤੀ ਸ਼ਾਸਤਰ-ਰਾਜ ਕਰੇਗਾ ਖਾਲਸਾ ਦੇ ਵਿਸਮਾਦੀ ਗਲੋਬਲ ਪਸਾਰ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭੇਟ ਕੀਤੀ। 550 ਤੋਂ ਵੱਧ ਪੰਨਿਆਂ ਦੀ ਇਸ ਪੁਸਤਕ ਵਿਚ ਲੇਖਕ ਨੇ ਸਿੱਖ ਪੰਥ ਦੇ ਅੰਤਰ-ਸਬੰਧਿਤ ਮਿਸ਼ਨਾਂ ਲਈ ਇਕ ਨੀਤੀਗਤ ਕਾਰਜਯੋਜਨਾ ਨੂੰ ਪੇਸ਼ ਕੀਤਾ ਹੈ। ਪੁਸਤਕ ਭੇਟ ਕਰਨ ਸਮੇਂ ਭਾਈ ਹਰਿਸਿਮਰਨ ਸਿੰਘ ਨੇ ਕਿਹਾ ਕਿ ਸਿੱਖ ਪੰਥ ਆਪਣੇ ਇਤਿਹਾਸ ਵਿਚ ਕਈ ਉਤਰਾਵਾਂ ਚੜ੍ਹਾਵਾਂ ਦਾ ਸਾਹਮਣਾ ਕਰਦਾ ਹੋਇਆ ਪੰਜਾਬ ਤੋਂ ਭਾਰਤ ਅਤੇ ਫਿਰ ਵਿਸ਼ਵ ਵਿਚ ਫੈਲ ਚੁੱਕਾ ਹੈ। ਸਿੱਖਾਂ ਨੇ ਅੱਜ ਵਿਸ਼ਵ ਸ਼ਹਿਰੀ ਹੋਣ ਕਾਰਨ ਆਪਣੀਆਂ ਗਲੋਬਲ ਜ਼ੁੰਮੇਵਾਰੀਆਂ ਵੀ ਨਿਭਾਉਣੀਆਂ ਹਨ। ਇਸੇ ਨੂੰ ਸੇਧਿਤ ਹੀ ਪੁਸਤਕ ਅੰਦਰ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਪ੍ਰੀਤ ਸਿੰਘ ਝੱਬਰ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।