ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

19.11.2015ਅੰਮ੍ਰਿਤਸਰ 19 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ.ਇੰਦਰ ਮੋਹਣ ਸਿੰਘ ‘ਅਨਜਾਣ’, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਨੂੰ ਮਹੱਤਵਪੂਰਨ ਅਹੁਦਿਆ ਤੇ ਤਬਦੀਲ ਕੀਤਾ ਗਿਆ ਹੈ।ਇਨ੍ਹਾਂ ਤਬਦੀਲੀਆਂ ਤਹਿਤ ਸ. ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ ਨੂੰ ਪਬਲੀਸਿਟੀ ਵਿਭਾਗ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਹਰਜਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਅਤੇ ਸ. ਨਿਸ਼ਾਨ ਸਿੰਘ ਇੰਚਾਰਜ ਪਬਲੀਕੇਸ਼ਨ ਨੂੰ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ।ਇਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਸ. ਜੋਗਿੰਦਰ ਸਿੰਘ ਸਾਬਕਾ ਸਕੱਤਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ‘ਤੇ ਬਿਠਾਇਆ।
ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਅਹੁਦੇ ‘ਤੇ ਬੈਠਾਉਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਵੱਲੋਂ ਇਨ੍ਹਾਂ ਦੀ ਲਗਨ, ਮਿਹਨਤ, ਕਾਰਜ-ਕੁਸ਼ਲਤਾ ਅਤੇ ਲੰਮੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਕਾਰਜ ਭਾਰ ਸੌਂਪਿਆ ਗਿਆ ਹੈ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਨਵੀਆਂ ਜ਼ਿੰਮੇਵਾਰੀਆਂ ਲਈ ਨਿਯੁਕਤ ਕੀਤੇ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਜਾਣਗੀਆਂ।
ਇਸ ਮੌਕੇ ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਅਮਰਜੀਤ ਸਿੰਘ ਇੰਚਾਰਜ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ. ਕਰਮਬੀਰ ਸਿੰਘ ਇੰਚਾਰਜ, ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਸ.ਨਿਰਮਲ ਸਿੰਘ ਇੰਚਾਰਜ ਗੱਡੀਆਂ, ਬੀਬੀ ਮਨਮੋਹਨ ਕੌਰ ਇੰਚਾਰਜ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਹਰਜਿੰਦਰ ਸਿੰਘ, ਸ. ਮੇਜਰ ਸਿੰਘ, ਸ. ਕਾਰਜ ਸਿੰਘ, ਸ. ਗੁਰਿੰਦਰ ਸਿੰਘ ਠਰੂ ਤੇ ਸ. ਹਰਿੰਦਰ ਸਿੰਘ ਸੁਪਰਵਾਈਜ਼ਰ, ਸ. ਪਰਮਜੀਤ ਸਿੰਘ, ਸ. ਜਤਿੰਦਰ ਸਿੰਘ, ਸ. ਬਲਬੀਰ ਸਿੰਘ, ਸ.ਮਹਿੰਦਰ ਸਿੰਘ, ਸ. ਕਰਮਜੀਤ ਸਿੰਘ ਤੇ ਸ. ਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ।