** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

15-12-2015-5ਅੰਮ੍ਰਿਤਸਰ-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸਤੇ ਖਾਲਸਾ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਲਕਾਤ ਕੀਤੀ ਗਈ।
ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਵਿਰਾਸਤੇ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਦਿਨਾਂ ਵਿੱਚ ਬਾਬਾ ਜੀਵਨ ਸਿੰਘ ਜੀ ਦੀ ਯਾਦ ਸਥਾਪਿਤ ਕਰਨ ਲਈ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਹੋਰ ਵੀ ਸਿੱਖ ਵਿਦਵਾਨ ਸ਼ਾਮਿਲ ਹੋਣਗੇ ਅਤੇ ਆਪੋ ਆਪਣੇ ਵਿਚਾਰ ਸਾਂਝੇ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨਾਲ ਐਡੀਸ਼ਨਲ ਮੈਨਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ, ਮੈਨਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਮੰਗਲ ਸਿੰਘ ਸੋਹਲ, ਸ. ਹਰਪਾਲ ਸਿੰਘ ਮੋਦੇ, ਸ. ਹਰਵਿੰਦਰ ਸਿੰਘ ਵੇਰਕਾ ਤੇ ਸ. ਸੇਵਕ ਸਿੰਘ ਪੀ. ਏ ਰਣੀਕੇ ਹਾਜ਼ਰ ਸਨ।