ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 15 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ, ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ।