ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ਼੍ਰੋਮਣੀ ਕਮੇਟੀ ਵੱਲੋਂ ਜਾਗ੍ਰਿਤੀ ਯਾਤਰਾ ਦਾ ਭਰਵਾਂ ਸਵਾਗਤ

unnamedਅੰਮ੍ਰਿਤਸਰ : 30 ਨਵੰਬਰ (        ) ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਕੱਢੀ ਜਾ ਰਹੀ ਜਾਗ੍ਰਿਤੀ ਯਾਤਰਾ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਗੋਲਡਨ ਗੇਟ, ਜਲੰਧਰ ਬਾਈਪਾਸ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਤ੍ਰਿੰਗ ਮੈਂਬਰ, ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੋ. ਬਡੂੰਗਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਤੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਹਿਰਦਿਆਂ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਕਿੰਨੀ ਸ਼ਰਧਾ ਤੇ ਸਤਿਕਾਰ ਹੈ।ਉਨ੍ਹਾਂ ਕਿਹਾ ਕਿ ਜਾਗ੍ਰਿਤੀ ਯਾਤਰਾ ਦਾ ਮਨੋਰਥ ਭੁੱਲੀ ਵਿਸਰੀ ਨੌਜਵਾਨ ਪੀੜ੍ਹੀ ਨੂੰ ਦਸਮੇਸ਼ ਪਿਤਾ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ।

ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਮੁੱਖ ਦਰਵਾਜੇ ਤੇ ਜਾਗ੍ਰਿਤੀ ਯਾਤਰਾ ਦਾ ਯੂਨੀਵਰਸਿਟੀ ਵੱਲੋਂ ਸ. ਹਰਚਰਨ ਸਿੰਘ ਕੰਟਰੋਲਰ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ, ਬੀਬੀ ਗੀਤਾ ਸ਼ਰਮਾ ਡਾਇਰੈਕਟਰ ਪ੍ਰਿੰਸੀਪਲ, ਸ. ਦਿਲਜੀਤ ਸਿੰਘ ਬੇਦੀ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਭਾਈ ਰਾਮ ਸਿੰਘ ਤੇ ਭਾਈ ਸੁਰਜੀਤ ਸਿੰਘ ਭਿਟੇਵਡ ਅੰਤ੍ਰਿੰਗ ਕਮੇਟੀ ਮੈਂਬਰ, ਸ. ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬਡਾਲਾ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ (ਨਿਜੀ ਸਕੱਤਰ), ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਕੇਵਲ ਸਿੰਘ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਵਧੀਕ ਮੈਨੇਜਰ ਆਦਿ ਹਾਜ਼ਰ ਸਨ।