ਜਥੇਦਾਰ ਅਵਤਾਰ ਸਿੰਘ ਨੇ ਕੁੱਟਮਾਰ ਕਰਨ ਵਾਲੇ ਦੋ ਸੇਵਾਦਾਰਾਂ ਨੂੰ ਅਹੁਦੇ ਤੋਂ ਹਟਾਇਆ
ਸ. ਗੁਰਪ੍ਰਤਾਪ ਸਿੰਘ ਦੇ ਪਿਤਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ‘ਤੇ ਸੰਤੁਸ਼ਟੀ ਪ੍ਰਗਟਾਈ
ਅੰਮ੍ਰਿਤਸਰ 15 ਜੂਨ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ: ਗੁਰਪ੍ਰਤਾਪ ਸਿੰਘ ਨੌਜਵਾਨ ਦੀ ਕੁੱਟ ਮਾਰ ਕਰਨ ਤੇ ਸ਼੍ਰੋਮਣੀ ਕਮੇਟੀ ਦੇ ਦੋ ਸੇਵਾਦਾਰਾਂ ਸ. ਯਾਦਵਿੰਦਰ ਸਿੰਘ ਨਿਹੰਗ ਉਰਫ ਬਾਬਾ ਅਤੇ ਭਾਈ ਸਤਨਾਮ ਸਿੰਘ ਨੂੰ ਦੋਸ਼ੀ ਪਾਏ ਜਾਣ ਤੇ ਅਹੁਦੇ ਤੋਂ ਹਟਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰ: ਗੁਰਪ੍ਰਤਾਪ ਸਿੰਘ ਦੇ ਪਿਤਾ ਵੱਲੋਂ ਜਥੇਦਾਰ ਅਵਤਾਰ ਸਿੰਘ ਨਾਲ ਮੁਲਾਕਾਤ ਕਰਨ ਤੇ ਪ੍ਰਧਾਨ ਸਾਹਿਬ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਇਸ ਨੌਜਵਾਨ ਦਾ ਸਾਰਾ ਇਲਾਜ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ।
ਸ੍ਰ: ਬੇਦੀ ਨੇ ਦੱਸਿਆ ਕਿ ਸ੍ਰ: ਗੁਰਪ੍ਰਤਾਪ ਸਿੰਘ ਦੇ ਪਿਤਾ ਸ੍ਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਜਿਸ ਦਿਨ ਦੀ ਇਹ ਘਟਨਾ ਵਾਪਰੀ ਹੈ ਉਸ ਦਿਨ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਵੱਲੋਂ ਮੇਰੇ ਬੇਟੇ ਗੁਰਪ੍ਰਤਾਪ ਸਿੰਘ ਦੀ ਕੀਤੀ ਜਾ ਰਹੀ ਸੇਵਾ ਤੋਂ ਬਿਲਕੁਲ ਸੰਤੁਸ਼ਟ ਹਾਂ।