ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 1 ਜੂਨ- ਜੰਮੂ ਕਸ਼ਮੀਰ ਦੇ ਸਿੱਖ ਆਗੂ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੂਲਾ ਦੇ ਸਾਬਕਾ ਪ੍ਰਧਾਨ ਸ. ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੋਢੀ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਧਿਕਾਰੀਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਜੰਮੂ ਕਸ਼ਮੀਰ ਖਿੱਤੇ ਅੰਦਰ ਸਿੱਖੀ ਪ੍ਰਚਾਰ ਲਈ ਬਾਰਾਮੂਲਾ ਗੁਰਦੁਆਰਾ ਕਮੇਟੀ ਨਿਰੰਤਰ ਕਾਰਜਸ਼ੀਲ ਹੈ ਅਤੇ ਸ. ਸੋਢੀ ਨੇ ਵੀ ਆਪਣੇ ਸਮੇਂ ਦੌਰਾਨ ਨਿਰੰਤਰ ਸਰਗਰਮੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਸਿੱਖ ਆਗੂ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ। ਜ਼ਿਕਰਯੋਗ ਹੈ ਕਿ ਸ. ਜਨਕ ਸਿੰਘ ਸੋਢੀ ਕਈ ਵਰ੍ਹੇ ਕਸ਼ਮੀਰ ਦੀ ਸਿੱਖ ਰਾਜਨੀਤੀ ਵਿਚ ਸਰਗਰਮ ਰਹੇ ਅਤੇ ਵੱਖ ਵੱਖ ਗੁਰਦੁਆਰਾ ਕਮੇਟੀਆਂ ਨੂੰ ਸਹਿਯੋਗ ਦਿੰਦੇ ਰਹੇ।