ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਵਾਦੀ ਦੇ ਸਿੱਖਾਂ ਨੂੰ ਹਰ ਬੁਨਿਆਂਦੀ ਸਹੂਲਤਾਂ ਦੇਣ ਲਈ ਅਪੀਲ ਕੀਤੀ

6 copyਅੰਮ੍ਰਿਤਸਰ 3 ਸਤੰਬਰ (        )  ਜੰਮੂ-ਕਸ਼ਮੀਰ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ ਤਾਂ ਜੋ ਸਿੱਖਾਂ ਨੂੰ ਆਪਣਾ ਮੁਲਕ ਛੱਡਣ ਲਈ ਮਜ਼ਬੂਰ ਨਾ ਹੋਣਾ ਪਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਚਾਰ ਮੈਂਬਰੀ ਵਫਦ ਵਿੱਚ ਸ਼ਾਮਲ ਸ੍ਰ: ਰਾਜਿੰਦਰ ਸਿੰਘ ਮਹਿਤਾ ਅਤੇ ਸ੍ਰ: ਮੋਹਨ ਸਿੰਘ ਬੰਗੀਂ ਅੰਤ੍ਰਿੰਗ ਮੈਂਬਰ, ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਅਤੇ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਉਥੋਂ ਦੇ ਸਿੱਖ ਆਗੂਆਂ ਨਾਲ ਇਕੱਤਰਤਾ ਕੀਤੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫਦ ਨੂੰ ਸਿੱਖ ਆਗੂਆਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ ਕਿ ਜਦੋਂ ਤੋਂ ਵਾਦੀ ਵਿੱਚ ਅੱਤਵਾਦ ਦਾ ਦੌਰ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸਿੱਖ ਵਸੋਂ ਇਸ ਦਾ ਸਾਹਮਣਾ ਕਰਦੀ ਰਹੀ ਹੈ, ਪਰ ਮੌਜੂਦਾ ਸਥਿਤੀ ਵਿੱਚ ਸਿੱਖਾਂ ਦੀ ਜਾਨ-ਮਾਲ ਨੂੰ ਵਧੇਰੇ ਖ਼ਤਰਾ ਪੈ ਗਿਆ ਹੈ।ਸਿੱਖਾਂ ਦੀਆਂ ਜ਼ਮੀਨਾਂ ਪੁਰ ਵੀ ਜ਼ਬਰੀ ਕਬਜ਼ੇ ਕੀਤੇ ਜਾ ਰਹੇ ਹਨ।ਇਥੋਂ ਤੱਕ ਕਿ ਕਈਆਂ ਥਾਵਾਂ ‘ਤੇ ਸਿੱਖਾਂ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਨੇ ਦੱਸਿਆ ਕਿ ਵਾਦੀ ਵਿੱਚ ਰਹਿੰਦੇ ਬਹੁ ਗਿਣਤੀ ਕਸ਼ਮੀਰੀ ਪੰਡਤ ਵਾਦੀ ਨੂੰ ਛੱਡ ਕੇ ਹੋਰ ਜਗ੍ਹਾ ਉਪਰ ਪਲਾਇਨ ਕਰ ਗਏ ਹਨ।ਬਦਕਿਸਮਤੀ ਨਾਲ ਸਿੱਖਾਂ ਨੂੰ ਵੀ ਵਾਦੀ ਵਿਚੋਂ ਹੋਲੀ-ਹੋਲੀ ਹਿਜ਼ਰਤ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਖਾਸ ਕਰ ਦਿਹਾਤੀ ਖੇਤਰ ਵਿੱਚ ਵੱਸਦੇ ਸਿੱਖਾਂ ਲਈ ਇਹ ਮੁਸ਼ਕਲ ਅਸਹਿਨਯੋਗ ਬਣੀ ਹੋਈ ਹੈ।ਕਈ ਸਿੱਖ ਪਰਿਵਾਰਾਂ ਨੇ ਤਾਂ ਆਪਣੇ ਬੱਚਿਆਂ ਨੂੰ ਜੰੰਮੂ, ਪੰਜਾਬ ਅਤੇ ਹੋਰ ਥਾਵਾਂ ਤੇ ਭੇਜਣਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰ ਵਾਦੀ ਵਿੱਚ ਵੱਸਦੇ ਸਿੱਖਾਂ ਦੀ ਪੁਰਜ਼ੋਰ ਮੰਗ ਹੈ ਕਿ ਉਨ੍ਹਾਂ ਨੂੰ ਘੱਟ ਗਿਣਤੀ ਕੌਮ ਦਾ ਰੁਤਬਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਰਾਬਰ ਮਨੁੱਖੀ ਹਕੂਕ ਅਤੇ ਉਥੋਂ ਦੀ ਪੁਲਿਸ ਅਤੇ ਪੈਰਾ-ਮਿਲਟਰੀ ਫੌਜ ਵਿੱਚ ਭਰਤੀ ਹੋਣ ਦਾ ਅਵਸਰ ਮਿਲ ਸਕੇ।ਉਨ੍ਹਾਂ ਦੱਸਿਆ ਕਿ ਵਫਦ ਨੂੰ ਸਿੱਖ ਆਗੂਆਂ ਨੇ ਇਹ ਵੀ ਕਿਹਾ ਕਿ ਸਿੱਖ ਆਪਣੇ ਆਪ ਨੂੰ ਕਸ਼ਮੀਰ ਵਾਦੀ ਵਿੱਚ ਮਹਿਫੂਜ ਨਹੀਂ ਸਮਝਦੇ ਜਿਨ੍ਹਾਂ ਚਿਰ ਵਾਦੀ ਦੇ ਸਿੱਖਾਂ ਨੂੰ ਬਰਾਬਰ ਦੇ ਕਾਨੂੰਨੀ ਹੱਕ ਹਕੂਕ ਨਹੀਂ ਮਿਲਦੇ ਉਨ੍ਹਾਂ ਚਿਰ ਉਨ੍ਹਾਂ ਦਾ ਉਥੇ ਰਹਿਣਾ ਮੁਸ਼ਕਲ ਹੈ।ਸਿੱਖ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਜਾਵੇ ਕਿ ਸਿੱਖਾਂ ਦਾ ਕਸ਼ਮੀਰ ਵਿੱਚ ਰਹਿਣਾ ਬਹੁਤ ਔਖਾ ਹੈ ਅਤੇ ਜੇਕਰ ਵਾਦੀ ਵਿਚੋਂ ਬਾਕੀ ਸਿੱਖ ਵੀ ਪਲਾਇਨ ਕਰ ਗਏ ਤਾਂ ਵਾਦੀ ਦਾ ਧਰਮ-ਨਿਰਪੇਖ ਦਿੱਖ ਨੂੰ ਵੱਡਾ ਝਟਕਾ ਲੱਗੇਗਾ।
5 copyਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਇਕ ਬਹਾਦਰ ਕੌਮ ਹੈ ਜੋ ਸ਼ੁਰੂ ਤੋਂ ਹੀ ਦੇਸ਼ ਦੀ ਆਨ ਅਤੇ ਸ਼ਾਨ ਦੀ ਰਾਖੀ ਲਈ ਤੱਤਪਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਸ਼ਮੀਰ ਵਿੱਚ ਆਏ ਹੜ੍ਹਾਂ ਕਾਰਨ ਉਥੇ ਵੱਸਦੇ ਲੋਕਾਂ ਦੀ ਤਨ, ਮਨ, ਧਨ ਨਾਲ ਬਿਨਾਂ ਕਿਸੇ ਭੇਦ ਭਾਵ ਤੋਂ ਵੱਡੀ ਸੇਵਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ੧੯੪੭ ਵਿੱਚ ਤਕਰੀਬਨ ੫੦ ਹਜ਼ਾਰ ਸਿੱਖਾਂ ਨੇ ਕਸ਼ਮੀਰ ਨੂੰ ਬਚਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ।ਕਸ਼ਮੀਰ ਦੀ ਤਰੱਕੀ ਤੇ ਵਿਕਾਸ ਵਿੱਚ ਸਿੱਖਾਂ ਦਾ ਭਰਪੂਰ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਸ਼ਮੀਰੀਆਂ ਵੱਲੋਂ ਸਿੱਖਾਂ ਨਾਲ ਅਜਿਹਾ ਵਤੀਰਾ ਅਫਸੋਸਜਨਕ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਿੱਖਾਂ ਨੂੰ ਜੰਮੂ-ਕਸ਼ਮੀਰ ਵਿੱਚ ਘੱਟ ਗਿਣਤੀ ਦਾ ਰੁਤਬਾ ਅਤੇ ਪ੍ਰੋਫੈਸ਼ਨਲ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਲਈ ਰਾਖਵਾਂਕਰਨ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਜੋ ਸਹੂਲਤਾਂ ਕਸ਼ਮੀਰੀ ਪੰਡਤਾਂ ਨੂੰ ਵਾਦੀ ਵਿੱਚੋਂ ਹਿਜ਼ਰਤ ਦੌਰਾਨ ਮਿਲਦੀਆਂ ਹਨ ਉਸ ਦੀ ਤਰਜ਼ ਉਪਰ ਹੀ ਸਿੱਖਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਜੇਕਰ ਸਿੱਖਾਂ ਨੇ ਪਲਾਇਨ ਕੀਤਾ ਤਾਂ ਕਸ਼ਮੀਰ ਸੈਕੂਲਰ ਸਟੇਟ ਨਹੀਂ ਰਹੇਗਾ।ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਤੋਂ ਮਿਲਣ ਲਈ ਸਮਾਂ ਮੰਗਿਆ ਗਿਆ ਹੈ ਜਦੋਂ ਕੋਈ ਸੁਨੇਹਾ ਮਿਲਿਆ ਤਾਂ ਸਿੱਖਾਂ ਦੇ ਮਸਲੇ ਨੂੰ ਵੱਡੇ ਪੱਧਰ ‘ਤੇ ਚੁੱਕਿਆ ਜਾਵੇਗਾ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਪਰਮਜੀਤ ਸਿੰਘ ਸਰੋਆ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ।