ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਡਾਇਰੈਕਟੋਰੇਟ ਆਫ ਐਜੂਕੇਸ਼ਨ ਨੂੰ ਸਥਾਈ ਤੌਰ ‘ਤੇ ਚਲਾਉਣ ਲਈ ਅੰਤਰਿੰਗ ਕਮੇਟੀ ‘ਚ ਹੋਵੇਗਾ ਫੈਸਲਾ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਟਿਆਲਾ 25 ਜੁਲਾਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਮੀਟਿੰਗ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਈ।
ਇਸ ਮੌਕੇ ਸਬ ਕਮੇਟੀ ਵੱਲੋਂ ਡਾਇਰੇਕਟੋਰੇਟ ਆਫ ਐਜੂਕੇਸ਼ਨ ਨਾਲ ਸਬੰਧਤ ਹੁਣ ਤੱਕ ਦੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਪੁਨਰ ਵਿਚਾਰ ਕਰਨ ਉਪਰੰਤ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਕੰਮ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਅੰਤਿਮ ਰਿਪੋਰਟ ਪੇਸ਼ ਹੋਈ, ਜਿਸ ਉਪਰੰਤ ਪ੍ਰੋ. ਬਡੂੰਗਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੂੰ ਸਥਾਈ ਤੌਰ ‘ਤੇ ਚਲਾਉਣ ਲਈ ਰੂਪ ਰੇਖਾ ਅਤੇ ਨਿਯਮ ਤਿਆਰ ਕਰ ਲਏ ਗਏ ਹਨ। ਇਹ ਸਾਰੀ ਕਾਰਵਾਈ ਮਹੀਨਾ ਅਗਸਤ ਤਕ ਮੁਕੰਮਲ ਕਰ ਲਈ ਜਾਵੇਗੀ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਸਬ ਕਮੇਟੀ ਮੀਟਿੰਗ ‘ਚ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੂੰ ਸਥਾਈ ਤੌਰ ‘ਤੇ ਚਲਾਉਣ ਲਈ ਰੂਪ ਰੇਖਾ ਤਿਆਰ ਹੋ ਗਈ ਹੈ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 28 ਜੁਲਾਈ ਨੂੰ ਹੋਣ ਜਾ ਰਹੀ ਅੰੰਤਰਿੰਗ ਕਮੇਟੀ ਦੀ ਮੀਟਿੰਗ ‘ਚ ਵਿਚਾਰ ਕਰਕੇ ਪੱਕੇ ਤੌਰ ‘ਤੇ ਅੰਤਿਮ ਫੈਸਲਾ ਲੈ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ‘ਚ ਪੜ•ਾਈ ਨੂੰ ਹੋਰ ਵੀ ਉਚ ਮਿਆਰੀ ਬਣਾਉਣ ਲਈ ਅਹਿਮ ਫੈਸਲੇ ਲਏ ਗਏ ਹਨ, ਜਿਸ ‘ਤੇ ਅਮਲੀ ਕਾਰਵਾਈ ਲਈ ਅੰਤਰਿੰਗ ਕਮੇਟੀ ਦੀ ਹੋਣ ਜਾ ਰਹੀ ਮੀਟਿੰਗ ਲਈ ਭੇਜਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਫਿਲਹਾਲ ਪਹਿਲਾਂ ਦੀ ਤਰ•ਾਂ ਡਾਇਰੈਕਟਰ ਆਫ਼ ਐਜੂਕੇਸ਼ਨ ਦਾ ਕਾਰਜ ਵਾਧੂ ਚਾਰਜ ਰਾਹੀਂ ਚੱਲਦਾ ਰਹੇਗਾ।

ਇਸ ਮੀਟਿੰਗ ‘ਚ ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਹਿੰਦਰ ਸਿੰਘ ਆਹਲੀ ਐਡੀ. ਸਕੱਤਰ, ਡਾ. ਧਰਮਿੰਦਰ ਸਿੰਘ ਉਭਾ ਪਿੰ੍ਰਸੀਪਲ ਅਤੇ ਡਾਇਰੈਕਟਰ ਸਿੱਖਿਆ, ਸ. ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ., ਡਾ. ਤੇਜਿੰਦਰ ਕੌਰ ਪ੍ਰਿੰਸੀਪਲ, ਡਾ. ਜਤਿੰਦਰ ਸਿੰਘ ਸਿੱਧੂ ਪ੍ਰਿੰਸੀਪਲ, ਡਾ. ਪ੍ਰੀਤ ਮਹਿੰਦਰਪਾਲ ਸਿੰਘ ਪ੍ਰਿੰਸੀਪਲ, ਡਾ. ਕਸ਼ਮੀਰ ਸਿੰਘ ਕਾਰਜਕਾਰੀ ਪ੍ਰਿੰਸੀਪਲ, ਬੀਬੀ ਸਤਵੰਤ ਕੌਰ ਅਸਿਸਟੈਂਟ ਡਾਇਰੈਕਟਰ, ਸਤਨਾਮ ਸਿੰਘ ਪ੍ਰਿੰਸੀਪਲ, ਸਿਮਰਜੀਤ ਸਿੰਘ ਮੀਤ ਸਕੱਤਰ, ਡਾ. ਜਸਵੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਖਾਲਸਾ ਕਾਲਜ, ਕਰਤਾਰਪੁਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਸ਼ਾਮਲ ਸਨ।