ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਮਾਮਲੇ ’ਚ ਸ਼ਾਮਲ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜ਼ਾ -ਐਡਵੋਕੇਟ ਧਾਮੀ  
ਅੰਮ੍ਰਿਤਸਰ, 18 ਫਰਵਰੀ- ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ।