ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135


ਅੰਮ੍ਰਿਤਸਰ ੩੦ ਮਾਰਚ (      ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਸੁੱਚਜੀ ਅਗਵਾਈ ਵਿੱਚ ਚੱਲ ਰਿਹਾ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬ ਵੱਲੋਂ ‘ਖੂਨਦਾਨ ਦੀ ਮਹੱਤਤਾ ਤੇ ਵਾਤਾਵਰਣ ਦੀ ਸੰਭਾਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਵਿੱਚ ਡਾ. ਵਰਿੰਦਰ ਸਿੰਘ ਕਾਨੂੰਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਕੈਂਪਸ ਜਲੰਧਰ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਵਿਦਿਆਰਥੀਆਂ ਨੂੰ ਖੂਨਦਾਨ ਕਿਉਂ ਜ਼ਰੂਰੀ ਹੈ ਤੇ ਵਾਤਾਵਰਨ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਖੂਨਦਾਨ ਬਹੁਤ ਅਮੁੱਲੀ ਦਾਤ ਹੈ ਜਿਸ ਨਾਲ ਇਕ ਵਿਅਕਤੀ ਦੂਜੇ ਵਿਅਕਤੀ ਦੀ ਸਹਾਇਤਾ ਕਰਕੇ ਉਸ ਦੀ ਜਾਨ ਬਚਾ ਸਕਦਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਬਲਕਿ ੨੪ ਘੰਟਿਆ ਵਿੱਚ ਖੂਨ ਦੁਬਾਰਾ ਬਣ ਜਾਂਦਾ ਹੈ।ਵਾਤਾਵਰਣ ਦੀ ਸੰਭਾਲ ਬਾਰੇ ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਣ ਦੀ ਮਨੁੱਖੀ ਜ਼ਿੰਦਗੀ ਵਿੱਚ ਬਹੁਤ ਅਹਿਮੀਅਤ ਹੈ, ਇਸ ਲਈ ਸਾਨੂੰ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਆਸ-ਪਾਸ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਡਾ. ਵਰਿੰਦਰ ਸਿੰਘ ਨੂੰ ਜੀ ਆਇਆ ਕਹਿੰਦਿਆਂ ਸਨਮਾਨਿਤ ਕੀਤਾ।ਉਨ੍ਹਾਂ ਰੈੱਡ ਰਿਬਨ ਕਲੱਬ ਦਾ ‘ਖੂਨਦਾਨ ਦੀ ਮਹੱਤਤਾ ਤੇ ਵਾਤਾਵਰਣ ਦੀ ਸੰਭਾਲ’ ਵਿਸ਼ੇ ‘ਤੇ ਸੈਮੀਨਾਰ ‘ਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।ਇਸ ਮੌਕੇ ਡਾ. ਗੁਰਜੰਟ ਸਿੰਘ, ਪ੍ਰੋ. ਹਰਜੀਵ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਵਰਿੰਦਰ ਕੌਰ ਆਦਿ ਹਾਜ਼ਰ ਸਨ।