ਦੇਸ਼ ਦੇ ਵਿਕਾਸ ਵਿੱਚ ਵਿਦਿਆਰਥੀ ਅਹਿਮ ਯੋਗਦਾਨ ਪਾਉਣ : ਮਹਿਤਾ
ਅੰਮ੍ਰਿਤਸਰ 21 ਅਪ੍ਰੈਲ ( ) ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਨਵੋਕੇਸ਼ਨ ਸਮੇਂ 160 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਕਨਵੋਕੇਸ਼ਨ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਇਸ ਸਮੇਂ ਮੁੱਖ ਮਹਿਮਾਨ ਵਜੋਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਸ਼ਾਮਲ ਹੋਏ।ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਨਵੋਕੇਸ਼ਨ ਦੀ ਪ੍ਰਧਾਨਗੀ ਕੀਤੀ ਤੇ ਭਾਸ਼ਨ ਡਾਇਰੈਕਟਰ ਆਫ ਐਜ਼ੂਕੇਸ਼ਨ ਚੰਡੀਗੜ੍ਹ ਡਾ. ਕਸ਼ਮੀਰ ਸਿੰਘ ਵੱਲੋਂ ਦਿੱਤਾ ਗਿਆ।ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ।
ਇਸ ਸਮੇਂ ਮੁੱਖ ਮਹਿਮਾਨ ਸ. ਰਜਿੰਦਰ ਸਿੰਘ ਮਹਿਤਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ, ਦੇਸ਼ ਦੇ ਚੰਗੇ ਨਾਗਰਿਕ ਬਣਨ, ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਵਿਦਿਆਰਥੀ ਆਪਣਾ ਅਹਿਮ ਯੋਗਦਾਨ ਪਾਉਣ।ਉਨ੍ਹਾਂ ਕੁਆਲਟੀ ਸਿੱਖਿਆ ਤੇ ਜ਼ੋਰ ਦਿੰਦਿਆ ਕਿਹਾ ਕਿ ਸਿੱਖਿਆ ਨਾਲ ਨਾ ਸਿਰਫ ਵਿਦਿਆਰਥੀਆਂ ਦਾ ਰੁਤਬਾ ਵਧਦਾ ਹੈ ਬਲਕਿ ਕਾਲਜ ਤੇ ਅਧਿਆਪਕਾਂ ਦਾ ਨਾਮ ਵੀ ਰੌਸ਼ਨ ਹੁੰਦਾ ਹੈ।
ਸ. ਮਨਜੀਤ ਸਿੰਘ ਸਕੱਤਰ ਨੇ ਸਾਲਾਨਾ ਕਨਵੋਕੇਸ਼ਨ ਸਮੇਂ ਸੰਬੋਧਨ ਕਰਦਿਆ ਕਿਹਾ ਕਿ ਪ੍ਰਿੰਸੀਪਲ ਤੇ ਸਟਾਫ ਨੂੰ ਵੱਧ ਤੋਂ ਵੱਧ ਮਿਹਨਤ ਕਰਕੇ ਕਾਲਜ ਦੀ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਚਾਹੀਦਾ ਹੈ।ਉਨ੍ਹਾਂ ਵਿਸ਼ਵਾਸ਼ ਦੁਆਇਆ ਕਿ ਮੈਨੇਜਮੈਂਟ ਵੱਲੋਂ ਕਾਲਜ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਹੋਵੇਗੀ ਤੇ ਉਨ੍ਹਾਂ ਵੱਲੋਂ ਕਾਲਜ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਸਮੇਂ ਉਨ੍ਹਾਂ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਰੁਪਿੰਦਰ ਸਿੰਘ ਕਨਵੀਨਰ, ਪ੍ਰੋ.ਹਰਦੇਵ ਕੌਰ, ਪ੍ਰੋ. ਗੁਰਜੀਤ ਸਿੰਘ, ਡਾ. ਗੁਰਜੰਟ ਸਿੰਘ, ਡਾ. ਹਰਦੇਵ ਕੌਰ, ਡਾ. ਗੁਰਸ਼ਰਨ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਮਨਿੰਦਰ ਕੌਰ, ਪ੍ਰੋ. ਜੀਵਨ ਜੋਤੀ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਇਕਵਿੰਦਰਪਾਲ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਸ. ਗੁਰਜਿੰਦਰ ਸਿੰਘ, ਸ. ਸੁਖਦੀਪ ਸਿੰਘ, ਸ. ਕੰਵਲਜੀਤ ਸਿੰਘ, ਸ. ਸਤਵਿੰਦਰਪਾਲ ਸਿੰਘ ਤੇ ਸ. ਲਖਵਿੰਦਰ ਸਿੰਘ ਆਦਿ ਸ਼ਾਮਲ ਸਨ।