ਅੰਮ੍ਰਿਤਸਰ 25 ਅਪ੍ਰੈਲ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੇ ਮਾਤਾ ਗੁਜ਼ਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਦੂਸਰੇ ਖ਼ਾਲਸਾਈ ਯੁਵਕ ਮੇਲੇ ਦੌਰਾਨ ਕਵੀਸ਼ਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਕਰਵਾਏ ਗਏ ਦੂਸਰੇ ਖ਼ਾਲਸਾਈ ਯੁਵਕ ਮੇਲੇ ਵਿੱਚ ਲੱਗਭਗ ੪੦ ਕਾਲਜਾਂ ਨੇ ਵੱਖ-ਵੱਖ ਮੁਕਾਬਲਿਆ ਵਿੱਚ ਹਿੱਸਾ ਲਿਆ ਜਿਸ ਵਿੱਚ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੂੰ ਕਵੀਸ਼ਰੀ ਮੁਕਾਬਲੇ ਵਿੱਚ ‘ਭਾਈ ਸੋਹਣ ਸਿੰਘ ਸੀਤਲ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਪ੍ਰਿੰਸੀਪਲ ਜਤਿੰਦਰ ਕੌਰ ਨੇ ਜੇਤੂ ਟੀਮ ਤੇ ਕਾਲਜ ਦੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ, ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ. ਗੁਰਜੰਟ ਸਿੰਘ ਇੰਚਾਰਜ ਵੀ ਹਾਜ਼ਰ ਸਨ।