ਅੰਮ੍ਰਿਤਸਰ 20 ਸਤੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਭਾਈ ਘਨੱਈਆ ਜੀ ਦਿਵਸ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸੇਵਾ ਦੇ ਪੁੰਜ ਅਤੇ ਨਾਮ ਬਾਣੀ ਦੇ ਰਸੀਏ ਭਾਈ ਘਨੱਈਆ ਜੀ ਦਾ ਦਿਵਸ ਮਨਾਇਆ ਗਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਜੀਵਨ ਤੋਂ ਚੰਗੀ ਸੇਧ ਲੈ ਕੇ ਪਰਉਪਕਾਰੀ ਅਤੇ ਗੁਰ ਮਰਯਾਦਾ ਅਨੁਸਾਰ ਜ਼ਿੰਦਗੀ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।ਇਸ ਸਮੇਂ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਰੁਪਿੰਦਰ ਸਿੰਘ, ਡਾ. ਗੁਰਜੰਟ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ.ਹਰਦੇਵ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਰਜਨੀ ਸੈਨੀ, ਪ੍ਰੋ. ਵਰਿੰਦਰ ਕੌਰ, ਪ੍ਰੋ. ਐਨੀ ਚੁੱਘ, ਪ੍ਰੋ. ਸਿਮਰਨਜੀਤ ਕੌਰ ਤੇ ਪ੍ਰੋ. ਅਮਨਦੀਪ ਕੌਰ ਆਦਿ ਹਾਜ਼ਰ ਸਨ।