ਅੰਮ੍ਰਿਤਸਰ ੨੯ ਦਸੰਬਰ ( ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋੜਿਆਂ ਅਤੇ ਗਠੜੀ ਘਰ ਦੀ ਸੇਵਾ ਲਈ ਵਿਸ਼ੇਸ਼ ਜਥਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਭੇਜਣ ਸਮੇਂ ਕੀਤਾ।
ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਇਸ ਜਥੇ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਿਆਂ ਦੀ ਸੇਵਾ ਨਿਭਾਉਣ ਵਾਲੇ ‘ਗੁਰੂ ਰਾਮਦਾਸ ਸੇਵਕ ਜਥਾ’ ਦੇ ੫੦ ਮੈਂਬਰ ਸ਼ਾਮਲ ਹਨ ਜੋ ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਸ. ਦਲਜੀਤ ਸਿੰਘ ਦੀ ਨਿਗਰਾਨੀ ਹੇਠ ਸੇਵਾ ਕਰਨਗੇ।ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਹਿਯੋਗ ਕਰੇਗੀ।ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਜਥੇ ਦੇ ਮੈਂਬਰਾਂ ਨੂੰ ਉਨ੍ਹਾਂ ਨੇ ਸਿਰੋਪਾਓ ਭੇਟ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ।
ਇਸ ਮੌਕੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ, ਸ. ਸ਼ਰਨਜੀਤ ਸਿੰਘ ਮੁੱਖ ਪ੍ਰਬੰਧਕ ਗੁਰੂ ਰਾਮਦਾਸ ਸੇਵਕ ਜਥਾ ਅਤੇ ਹੋਰ ਹਾਜ਼ਰ ਸਨ।