ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

5-1-2017-1

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ।

ਅੰਮ੍ਰਿਤਸਰ 5 ਜਨਵਰੀ (      ) ਸਰਬੰਸਦਾਨੀ, ਬਾਦਸ਼ਾਹ ਦਰਵੇਸ਼, ਭਗਤੀ ਤੇ ਸ਼ਕਤੀ ਦੇ ਮੁਜੱਸਮੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ।
   ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਧਰਮ ਤੇ ਮਾਨਵਤਾ ਦੀ ਰੱਖਿਆ ਲਈ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ‘ਤੇ ਧਰਮ ਦਾ ਪ੍ਰਕਾਸ਼ ਕਰਨ ਲਈ ਭੇਜਦਾ ਹੈ।ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਜਿਨ੍ਹਾਂ ਪੈਰਾਂ ਹੇਠ ਲਿਤਾੜੀ ਜਾ ਰਹੀ ਮਨੁੱਖਤਾ ਦੀ ਰੱਖਿਆ ਕਰਨ ਦੀ ਉਸਾਰੀ ਅਰੰਭੀ।ਉਨ੍ਹਾਂ ਕਿਹਾ ਕਿ ਜਿਸ ਧਰਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤਾ ਉਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰੀਆਂ ਜਾਤਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿੱਚ ਪਰੋ ਕੇ ਅਦੁੱਤੀ ਤੇ ਮਹਾਨ ਕਾਰਜ ਕਰਦਿਆਂ ਪੂਰਾ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਅਤੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਨਾਲ ਜੁੜਨ ਅਤੇ ਪਰਮਾਤਮਾ ਦਾ ਓਟ ਆਸਰਾ ਸਮਝਣ ਲਈ ਪ੍ਰੇਰਿਆ।ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਵੀ ਕੀਤੀ।  
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਹੋਵੇਗੀ ਅਤੇ ਮਨਮੋਹਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਰਾਤ ੭.੦੦ ਤੋਂ ੯.੦੦ ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਉਪਰੰਤ ਰਾਤ ੯.੦੦ ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।