ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਲਗਾਈ ਗਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ : ਸ. ਬਿਜੈ ਸਿੰਘ

27-12-2016-2ਅੰਮ੍ਰਿਤਸਰ 27 ਦਸੰਬਰ (        ) – ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸ. ਬਿਜੈ ਸਿੰਘ ਵਧੀਕ ਸਕੱਤਰ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਹੋਇਆ।
 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਿਜੈ ਸਿੰਘ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ੨੦ ਦਸੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋ ਚੁੱਕੀ ਹੈ ਜੋ ੩੧ ਦਸੰਬਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਦੱਸਿਆ ਕਿ ਅੱਜ ਤਕਰੀਬਨ ੧੫੦ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ ਹੈ ਜੋ ਦਸਮ ਪਿਤਾ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਸਮੇਂ ਪ੍ਰਬੰਧਾਂ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਏਗਾ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।