ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸਮਾਗਮ ਦੌਰਾਨ ਭਾਈ ਲੌਂਗੋਵਾਲ ਵੀ ਰਹਿਣਗੇ ਮੌਜੂਦ

ਅੰਮ੍ਰਿਤਸਰ, 12 ਜਨਵਰੀ-
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ਵਿਚ ਭਾਰਤ ਸਰਕਾਰ ਵੱਲੋਂ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਇਹ ਸਿੱਕਾ ਭਲਕੇ 13 ਜਨਵਰੀ ਨੂੰ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਾਰੀ ਕਰਨਗੇ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਮਾਨ ਵਿਚ ਕੇਂਦਰ ਸਰਕਾਰ ਵੱਲੋਂ ਸਿੱਕਾ ਜਾਰੀ ਕਰਨ ਲਈ ਰੱਖੇ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਉਚੇਚੇ ਤਰ ’ਤੇ ਸ਼ਮੂਲੀਅਤ ਕਰ ਰਹੇ ਹਨ। ਇਹ ਸਮਾਗਮ 7-ਲੋਕ ਕਲਿਆਣ ਮਾਰਗ ਨਵੀਂ ਦਿੱਲੀ ਵਿਖੇ ਸਵੇਰੇ 11 ਵਜੇ ਹੋ ਰਿਹਾ ਹੈ, ਜਿਸ ਵਿਚ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਲ ਹੋਣਗੀਆਂ।