ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੭ ਮਈ- ਐਨੀਮੇਸ਼ਨ ਫਿਲਮ ‘ਦਾਸਤਾਨ ਏ ਮੀਰੀ ਪੀਰੀ’ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਬ-ਕਮੇਟੀ ਦੀ ਇਕੱਤਰਤਾ ਬੁਲਾ ਲਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭੇਜੇ ਗਏ ਪੱਤਰ ਅਨੁਸਾਰ ਫਿਲਮ ਦੀ ਮੁਕੰਮਲ ਘੋਖ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ੨੯ ਮਈ ਨੂੰ ਦੁਪਹਿਰ ੧੨ ਵਜੇ ਸਬ ਕਮੇਟੀ ਦੀ ਇਕੱਤਰਤਾ ਰੱਖੀ ਗਈ ਹੈ ਅਤੇ ਸਬ ਕਮੇਟੀ ਜੋ ਵੀ ਰਿਪੋਰਟ ਕਰੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਜਾਵੇਗੀ।