ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, ੦੩ ਮਈ- ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ’ ਹੀ ਰੱਖਣ ਦੀ ਜ਼ਿਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ਪਾਸ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਪਾਸ ਇਸ ਮਾਮਲੇ ਨੂੰ ਲੈ ਕੇ ਪਹੁੰਚ ਕੀਤੀ ਗਈ ਸੀ ਅਤੇ ਸੰਸਦ ਵਿਚ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦਿੱਤਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੱਲ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਇਕ ਵਾਰ ਫਿਰ ਕਾਲਜ ਦਾ ਨਾਂ ਉਹੀ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਾਲਜ ਕਮੇਟੀ ਦੇ ਚੇਅਰਮੈਨ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ ਸੀ। ਪ੍ਰੰਤੂ ਇਸ ਦੇ ਬਾਵਜੂਦ ਵੀ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ ਦਾ ਨਾਂ ਬਦਲਣ ਦੀ ਜ਼ਿਦ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਅਤੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕਰਨੀ ਪਈ ਤਾਂ ਸ਼੍ਰੋਮਣੀ ਕਮੇਟੀ ਪਿੱਛੇ ਨਹੀਂ ਹਟੇਗੀ ਅਤੇ ਕਾਲਜ ਦਾ ਨਾਂ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਨਾਂ ‘ਤੇ ਹੀ ਰੱਖਣ ਲਈ ਹਰ ਯਤਨ ਕਰੇਗੀ।