ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, ੦੮ ਫਰਵਰੀ-
ਬੀਤੇ ਸਮੇਂ ਇੱਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸ. ਪਤਵੰਤ ਸਿੰਘ ਦੀ ਪਤਨੀ ਬੀਬੀ ਕਸ਼ਮੀਰ ਕੌਰ ਨੂੰ ੧੬ ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਐਚ.ਡੀ.ਐਫ.ਸੀ. ਬੈਂਕ ਦੇ ਮੈਨੇਜਰ ਸ. ਮਧੁਰ ਸਿੰਘ ਨੇ ਇਹ ਚੈਕ ਬੀਬੀ ਕਸ਼ਮੀਰ ਕੌਰ ਨੂੰ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਐਚ.ਡੀ.ਐਫ.ਸੀ. ਬੈਂਕ ਵਿਚ ਚੱਲ ਰਹੇ ਤਨਖਾਹ ਖਾਤਿਆਂ ਨਾਲ ਬੈਂਕ ਵੱਲੋਂ ਦੁਰਘਟਨਾ ਬੀਮਾ ਦੀ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਸਵਰਗੀ ਸ. ਪਤਵੰਤ ਸਿੰਘ ਦੀ ਪਤਨੀ ਨੂੰ ੧੬ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਬੈਂਕ ਦੀਆਂ ਸ਼ਰਤਾਂ ਅਨੁਸਾਰ ਸਬੰਧਤ ਦਾ ੩ ਲੱਖ ਰੁਪਏ ਦਾ ਕਰਜ਼ਾ ਵੀ ਮੁਆਫ ਕੀਤਾ ਗਿਆ ਹੈ। ਸ. ਮਨਜੀਤ ਸਿੰਘ ਅਨੁਸਾਰ ਸਵਰਗੀ ਮੁਲਾਜ਼ਮ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਦੁਰਘਟਨਾ ਬੀਮਾ ਦੀ ੧੨ ਲੱਖ ਰੁਪਏ ਦੀ ਰਾਸ਼ੀ ਦਾ ਵੀ ਚੈਕ ਦਿੱਤਾ ਗਿਆ ਹੈ। ਇਸ ਮੌਕੇ ਸਬੰਧਤ ਬੈਂਕ ਦੀ ਸ਼ਾਖਾ ਦੇ ਮੈਨੇਜਰ ਸ. ਮਧੁਰ ਸਿੰਘ ਨੇ ਕਿਹਾ ਕਿ ਬੈਂਕ ਸ਼੍ਰੋਮਣੀ ਕਮੇਟੀ ਨਾਲ ਕੀਤੇ ਗਏ ਸਮਝੌਤੇ ਤਹਿਤ ਸਮੇਂ ਸਿਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਬੀਬੀ ਕਸ਼ਮੀਰ ਕੌਰ ਨੇ ਸ਼੍ਰੋਮਣੀ ਕਮੇਟੀ ਅਤੇ ਐਚ.ਡੀ.ਐਫ.ਸੀ. ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਕਾਰਜ ਸਿੰਘ, ਸ. ਹਰਪਾਲ ਸਿੰਘ ਤੇ ਸ. ਤਰਸੇਮ ਸਿੰਘ ਆਦਿ ਹਾਜ਼ਰ ਸਨ