ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸ਼ੁੱਕਰਵਾਰ, ੬ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੦ ਜੂਨ, ੨੦੨੫ (ਅੰਗ: ੭੨੯)

ਅੰਮ੍ਰਿਤਸਰ, 27 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਸ. ਜਰਨੈਲ ਸਿੰਘ ਨੂੰ ਅੱਜ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਸ. ਜਰਨੈਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਕੇਵਲ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਕਰਤਾਰ ਸਿੰਘ, ਸ. ਬਲਦੇਵ ਸਿੰਘ, ਡਾ. ਅਮਰਜੀਤ ਕੌਰ ਆਦਿ ਮੌਜੂਦ ਸਨ।