ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੩੧ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਫ਼ਤਰ ‘ਚ ਹੈਲਪਰ ਵਜੋਂ ਸੇਵਾ ਨਿਭਾਅ ਰਹੇ ਸ. ਲਖਬੀਰ ਸਿੰਘ ਦੇ ਸੇਵਾਮੁਕਤ ਹੋਣ ‘ਤੇ ਉਨ੍ਹਾਂ ਨੂੰ ਅੱਜ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਸ. ਲਖਬੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਿਥੇ ਸੇਵਾ ਮੁਕਤ ਹੋਏ ਸ. ਲਖਬੀਰ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਥੇ ਹੀ ਉਸ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਸੁਖਦੇਵ ਸਿੰਘ ਨੇ ਵੀ ਸ. ਲਖਬੀਰ ਸਿੰਘ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸ. ਭੁਪਿੰਦਰ ਸਿੰਘ ਝਬਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਅਮਰ ਸਿੰਘ, ਸ. ਕਰਤਾਰ ਸਿੰਘ, ਸ. ਅਜਾਦਦੀਪ ਸਿੰਘ ਤੇ ਸ. ਸਤਵਿੰਦਰ ਸਿੰਘ ਫੂਲਪੁਰ ਸੰਪਾਦਕ, ਸ. ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਭਾਈ ਸੁਰਜੀਤ ਸਿੰਘ ਸਭਰਾ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਸਨ।