ਅੰਮ੍ਰਿਤਸਰ, ੧ ਅਗਸਤ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸਮੁੱਚੇ ਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿੱਢੀ ਧਰਮ ਪ੍ਰਚਾਰ ਮੁਹਿੰਮ ਨੂੰ ਮਾਝੇ ਅੰਦਰ ਸਰਗਰਮ ਕਰਨ ਲਈ ਅੰਮ੍ਰਿਤਸਰ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਹੋਈ। ਇਸ ਇਕੱਤਰਤਾ ਦੌਰਾਨ ਮਾਝਾ ਖੇਤਰ ਅੰਦਰ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ੪ ਅਗਸਤ ੨੦੧੭ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਇਕੱਤਰਤਾ ਵਿਚ ਜ਼ਿਲ੍ਹੇ ਭਰ ਤੋਂ ਵੱਖ-ਵੱਖ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਪ੍ਰਚਾਰਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੌਕੇ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ਸੁਝਾਅ ਦਿੰਦਿਆਂ ਵੱਖ-ਵੱਖ ਧਾਰਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਯਤਨਾਂ ਲਈ ਪ੍ਰੋ: ਬਡੂੰਗਰ ਨੂੰ ਇਸਦੀ ਵਧਾਈ ਦਿੱਤੀ। ਵੱਖ-ਵੱਖ ਨੁਮਾਇੰਦਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਲਹਿਰ ਵਿਚ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸੰਗਤਾਂ ਨੂੰ ਇਸ ਧਾਰਮਿਕ ਲਹਿਰ ਨਾਲ ਜੋੜਨ ਅਤੇ ਨੌਜੁਆਨ ਪੀੜੀ ਨੂੰ ਗੁਰਮਤਿ ਸਬੰਧੀ ਜਾਣੂੰ ਕਰਾਉਣ ਲਈ ਇਸ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਗੇ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜੋਧ ਸਿੰਘ ਸਮਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਸ. ਕੁਲਦੀਪ ਸਿੰਘ ਤੇੜਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਤੇ ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਸੁਲੱਖਣ ਸਿੰਘ ਮੈਨੇਜਰ, ਗਿਆਨੀ ਭੁਪਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਸਾਹਿਬ ਬਾਬਾ ਬਕਾਲਾ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸਭਾ ਸੁਸਾਇਟੀਆਂ ਵੱਲੋਂ ਭਾਈ ਜਸਬੀਰ ਸਿੰਘ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ. ਸੁਰਿੰਦਰ ਸਿੰਘ ਸੇਵਕ ਸਭਾ ਜੋੜਾ ਘਰ ਗੁ:ਸ਼ਹੀਦ ਗੰਜ ਸਾਹਿਬ, ਸ. ਗੁਰਬਖਸ਼ ਸਿੰਘ ਧੰਨ ਧੰਨ ਬਾਬਾ ਦੀਪ ਸਿੰਘ ਸ੍ਰੀ ਅਖੰਡਪਾਠ ਸੇਵਾ ਸੁਸਾਇਟੀ, ਸ. ਰਣਵੀਰ ਸਿੰਘ ਚੋਪੜਾ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ, ਗਿਆਨੀ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ, ਸ. ਸ਼ਰਨਜੀਤ ਸਿੰਘ ਸੇਵਕ ਸਭਾ ਜੋੜਾ ਘਰ ਨਿਵਾਸ, ਸ. ਜਗਜੀਤ ਸਿੰਘ ਸੇਵਕ ਜਥਾ ਕੜਾਹ ਪ੍ਰਸ਼ਾਦ, ਸ. ਗੁਰਵੇਲ ਸਿੰਘ ਸੇਵਕ ਸਭਾ ਗੁਰਦੁਆਰਾ ਟੋਭਾ ਭਾਈ ਸਾਲੋ ਜੀ, ਸ. ਸੁਖਵਿੰਦਰ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਣਜੀਤ ਐਵੀਨਿਊ, ਸ. ਗੁਰਦੀਪ ਸਿੰਘ ਸਲੂਜਾ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ. ਸੁਰਿੰਦਰ ਸਿੰਘ ਜਨਰਲ ਸਕੱਤਰ ਸ੍ਰੀ ਗੁਰੂ ਸਿੰਘ ਸਭਾ, ਮੈਨੇਜਰ ਸ. ਮੇਜਰ ਸਿੰਘ ਬਾਬਾ ਬਕਾਲਾ ਤੇ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ ਛੇਹਰਟਾ ਸਾਹਿਬ, ਮੈਨੇਜਰ ਸ. ਹਰਜਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।