ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 16 ਅਗਸਤ (         ) ਪੰਜਾਬੀ ਦੇ ਨਾਮਵਰ ਨਾਵਲਕਾਰ ਸ. ਗੁਰਦਿਆਲ ਸਿੰਘ ਜੈਤੋ ਦੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਪੰਜਾਬੀ ਸਾਹਿਤ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਗਿਆਨੀਪੀਠ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਸ. ਗੁਰਦਿਆਲ ਸਿੰਘ ਨਾਵਲਕਾਰ ਨੇ ਪੰਜਾਬੀ ਸਾਹਿਤ ਨੂੰ ਕਈ ਪੁਸਤਕਾਂ ਨਾਲ ਮਾਲੋ-ਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੜ੍ਹੀ ਦਾ ਦੀਵਾ, ਅਣਹੋਏ, ਕੁਵੇਲਾ, ਅੱਧ ਚਾਨਣੀ ਰਾਤ ਆਦਿ ਅਨੇਕਾਂ ਪੁਸਤਕਾਂ ਲਿਖੀਆਂ ਜੋ ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦਿਤ ਹੋ ਕੇ ਲੱਖਾਂ ਦੀ ਗਿਣਤੀ ਵਿਚ ਛਪੀਆਂ ਤੇ ਵਿਕੀਆਂ। ਉਨ੍ਹਾਂ ਦੀ ਮੌਤ ਪੰਜਾਬੀ ਸਾਹਿਤ ਦੇ ਪ੍ਰੇਮੀਆਂ ਲਈ ਅਸਹਿ ਸਦਮਾ ਹੈ।