ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

sਅੰਮ੍ਰਿਤਸਰ ੩੦ ਦਸੰਬਰ (       ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊਯਾਰਕ ਪੁਲਿਸ ਵਿਭਾਗ ਵੱਲੋਂ ਆਪਣੇ ਸਿੱਖ ਅਫਸਰਾਂ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖ ਕੇ ਸੇਵਾ ਨਿਭਾਉਣ ਦੀ ਆਗਿਆ ਦੇਣ ਦੇ ਕੀਤੇ ਗਏ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਸਦਕਾ ਵਿਦੇਸ਼ੀ ਲੋਕਾਂ ਵਿੱਚ ਸਿੱਖਾਂ ਦੀ ਮੂਲ ਪਹਿਚਾਣ ਸ਼ਪੱਸਟ ਤੌਰ ਤੇ ਉਭਰ ਕੇ ਸਾਹਮਣੇ ਆਵੇਗੀ ਤੇ ਸਮੁੱਚੇ ਵਿਸ਼ਵ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਦਾ ਸੰਦੇਸ਼ ਜਾਵੇਗਾ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਿਊਯਾਰਕ ਪੁਲਿਸ ਵਿਭਾਗ (ਐਨ.ਵਾਈ.ਪੀ.ਡੀ.) ਵੱਲੋਂ ਆਪਣੇ ਸਿੱਖ ਅਫਸਰਾਂ ਦੀਆਂ ਧਾਰਮਿਕ ਭਾਵਨਾਵਾਂ, ਧਾਰਮਿਕ ਚਿੰਨ੍ਹਾਂ ਦੀ ਮਹੱਤਤਾ ਨੂੰ ਸਮਝਦੇ ਹੋਇਆ ਚੁੱਕਿਆ ਗਿਆ ਉਕਤ ਇਤਿਹਾਸਕ ਕਦਮ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ।ਜਿਸ ਸਦਕਾ ਦੂਜੇ ਮੁਲਕਾਂ ਦੇ ਪੁਲਿਸ ਵਿਭਾਗਾਂ ਤੇ ਫੌਜ਼ ਅੰਦਰ ਆਪਣੀ ਪੂਰੀ ਨਿਸ਼ਠਾ ਨਾਲ ਸੇਵਾ ਨਿਭਾਅ ਰਹੇ ਸਿੱਖ ਪੁਲਿਸ ਅਫਸਰਾਂ ਤੇ ਜਵਾਨਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਨੂੰ ਦੁਨੀਆਂ ਦੀ ਮਾਰਸ਼ਲ ਕੌਮ ਵਜੋਂ ਜਾਣਿਆਂ ਜਾਂਦਾ ਹੈ, ਖਾਸ ਕਰਕੇ ਦੋਹਾਂ ਵਿਸ਼ਵ ਯੁੱਧਾਂ ਅੰਦਰ ਸਿੱਖ ਫੌਜ਼ੀਆਂ ਵੱਲੋਂ ਦਿਖਾਏ ਗਏ ਸੂਰਬੀਰਤਾ ਭਰੇ ਕਾਰਨਾਮਿਆਂ ਦੀਆਂ ਗਥਾਵਾਂ ਵੱਖ-ਵੱਖ ਮੁਲਕਾਂ ਦੇ ਸਕੂਲਾਂ ਅੰਦਰ ਬਤੌਰ ਸਿਲੇਬਸ ਦੇ ਰੂਪ ਵਜੋਂ ਵਿਦਿਆਰਥੀਆਂ ਨੂੰ ਪੜਾਈਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀਆਂ ਦੇ ਦਿਲ ਦਿਮਾਗ ਅੰਦਰ ਵੀ ਬਹਾਦਰ ਸਿੱਖ ਫੌਜ਼ੀਆਂ ਵਰਗੀ ਨਿਰਭਓ ਤੇ ਨਿਰਵੈਰ ਵਾਲੀ ਭਾਵਨਾ ਪ੍ਰਚੰਡ ਹੋ ਸਕੇ।ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਹੋਰ ਅਦਾਰਿਆਂ ਵਿੱਚ ਵੀ ਸਿੱਖੀ ਸਰੂਪ ਵਿੱਚ ਕੰਮ ਕਰਨ ਦੀ ਖੁੱਲ੍ਹ ਮਿਲਣੀ ਚਾਹੀਦੀ ਹੈ ਅਤੇ ਬਾਕੀ ਦੇਸ਼ਾਂ ਨੂੰ ਵੀ ਸਿੱਖਾਂ ਦੇ ਕਕਾਰਾਂ ਦੀ ਅਹਿਮੀਅਤ ਨੂੰ ਸਮਝਦਿਆਂ ਹਰੇਕ ਅਦਾਰੇ ਵਿੱਚ ਧਾਰਮਿਕ ਅਜ਼ਾਦੀ ਨਾਲ ਕੰਮ ਕਰਨ ਦਾ ਅਧਿਕਾਰ ਦੇਣਾ ਚਾਹੀਦਾ ਹੈ।