ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

27-3-16ਅੰਮ੍ਰਿਤਸਰ 27 ਮਾਰਚ (      ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਰੰਗ-ਰੋਗਨ ਦੀ ਸੇਵਾ ਦੀ ਆਰੰਭਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਅੰਦਰ ਗੁਰਦੁਆਰਾ ਸ਼ਹੀਦੀ ਯਾਦਗਾਰ ਬਾਬਾ ਦੀਪ ਸਿੰਘ ਜੀ ਵਿਖੇ ਭਾਈ ਸਲਵਿੰਦਰ ਸਿੰਘ ਦੇ ਅਰਦਾਸ ਕਰਨ ਉਪਰੰਤ ਭਾਈ ਪ੍ਰਤਾਪ ਸਿੰਘ ਨੇ ਹੁਕਮਨਾਮਾ ਲਿਆ। ਇਸ ਉਪਰੰਤ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁੱਖਵਿੰਦਰ ਸਿੰਘ ਜੀ, ਸ੍ਰ: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਬਾਵਾ ਸਿੰਘ ਗੁਮਾਨਪੁਰਾ, ਸ੍ਰ: ਹਰਜਾਪ ਸਿੰਘ ਮੈਂਬਰ, ਡਾ: ਰੂਪ ਸਿੰਘ ਸਕੱਤਰ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਤੇ ਸ੍ਰ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਨੇ ਰੰਗ-ਰੋਗਨ ਦੀ ਸੇਵਾ ਦੀ ਆਰੰਭਤਾ ਕੀਤੀ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸੇਵਾ ਦੀ ਸਿੱਖ ਧਰਮ ਵਿੱਚ ਬਹੁਤ ਮਹੱਤਤਾ ਹੈ । ਉਨ੍ਹਾਂ ਕਿਹਾ ਕਿ ਸੇਵਾ ਤੇ ਸਿਮਰਨ ਦਾ ਮਾਰਗ ਸਾਨੂੰ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਚਾਹੇ ਗੁਰੂ ਕੇ ਲੰਗਰ ਦੀ ਹੋਵੇ ਜਾਂ ਗੁਰੂ ਕੀ ਸੰਗਤ ਦੇ ਜੌੜੇ ਝਾੜਨ ਦੀ, ਜਾਂ ਭਾਂਡੇ ਮਾਂਜਣ ਦੀ, ਜਾਂ ਗੁਰੂ ਘਰ ਦੀ ਇਮਾਰਤ ਦੀ ਸਿੱਖ ਸੰਗਤਾਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਸਤਿਨਾਮੁ ਵਾਹਿਗਰੂ ਦਾ ਜਾਪੁ ਕਰਦਿਆਂ ਕਰਦੀਆਂ ਹਨ ਤੇ ਆਪਣੀ ਸੇਵਾ ਸਤਿਗੁਰੂ ਪਾਤਸ਼ਾਹ ਆਪ ਹੀ ਅੰਗ ਸੰਗ ਸਹਾਈ ਹੋ ਕੇ ਕਰਵਾ ਲੈਂਦੇ ਹਨ।
ਸੰਤ ਬਾਬਾ ਭੂਰੀ ਵਾਲਿਆਂ ਨੇ ਕਿਹਾ ਕਿ ਮੇਰੇ ਧੰਨ ਭਾਗ ਹਨ ਜੋ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਮੈਨੂੰ ਆਪਣੇ ਦਰ-ਘਰ ਦੀ ਸੇਵਾ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਮੈਂ ਇਕ ਨਿਮਾਣਾ ਜਿਹਾ ਸਿੱਖ ਬਣਕੇ ਆਪਣੇ ਜਿੰਮੇ ਲੱਗੀ ਸੇਵਾ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਇਹ ਸੇਵਾ ਲਗਭੱਗ ੩ ਮਹੀਨਿਆਂ ਤੱਕ ਮੁਕੰਮਲ ਹੋ ਜਾਵੇਗੀ।
ਇਸ ਮੌਕੇ ਸ੍ਰ: ਜਤਿੰਦਰ ਸਿੰਘ, ਸ੍ਰ: ਸੁਖਰਾਜ ਸਿੰਘ ਤੇ ਸ੍ਰ: ਬਘੇਲ ਸਿੰਘ ਵਧੀਕ ਮੈਨੇਜਰ ਸ੍ਰ: ਸੁਖਜਿੰਦਰ ਸਿੰਘ ਐਸ ਡੀ ਓ,  ਸ੍ਰ: ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਡਾ: ਦਲਵਿੰਦਰ ਸਿੰਘ ਤਰਸਿੱਕਾ, ਭਾਈ ਗਗਨਦੀਪ ਸਿੰਘ ਸਪੇਨ, ਸ੍ਰ: ਪ੍ਰਮਜੀਤ ਸਿੰਘ ਇੰਚਾਰਜ ਪਰਿਕਰਮਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।