ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਭਾਈ ਲੌਂਗੋਵਾਲ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਤੇ ਮਾਨਯੋਗ ਹਾਈ ਕੋਰਟ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, ੫ ਮਈ – ਸੀ.ਬੀ.ਐਸ.ਈ. ਵੱਲੋਂ ਭਲਕੇ ੬ ਮਈ ਨੂੰ ਲਈ ਜਾਣ ਵਾਲੀ ਐਨ.ਈ.ਈ.ਟੀ. (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਕਕਾਰਾਂ (ਕਿਰਪਾਨ ਤੇ ਕੜਾ) ਸਮੇਤ ਬੈਠ ਸਕਣਗੇ। ਇਸ ਸਬੰਧੀ ਸੀ.ਬੀ.ਐਸ.ਈ. ਵੱਲੋਂ ਜਾਰੀ ਕੀਤੇ ਗਏ ਡਰੈੱਸ ਕੋਡ ਵਿਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਸਨ ਕਿਉਂਕਿ ਪਿਛਲੇ ਸਾਲਾਂ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਕੇਂਦਰਾਂ ਵਿਚ ਜਾਣ ਤੋਂ ਰੋਕ ਦਿੱਤਾ ਗਿਆ ਸੀ। ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਪ੍ਰੀਖਿਆਰਥੀਆਂ ਵੱਲੋਂ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਸਨ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੂੰ ਇਕ ਪੱਤਰ ਲਿਖ ਕੇ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣਾ ਯਕੀਨੀ ਬਣਾਉਣ ਲਈ ਅਪੀਲ ਕੀਤੀ ਸੀ। ਕੇਂਦਰੀ ਮੰਤਰਾਲੇ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਸ ਪੱਤਰ ਦਾ ਜਵਾਬ ੩ ਮਈ ਨੂੰ ਈ-ਮੇਲ ਰਾਹੀਂ ਪ੍ਰਾਪਤ ਹੋਇਆ, ਜਿਸ ਵਿਚ ਦੱਸਿਆ ਗਿਆ ਸੀ ਕਿ ਇਸ ਮਾਮਲੇ ਸਬੰਧੀ ਕੇਸ ਸਬੰਧਤ ਵਿਭਾਗ ਨੂੰ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਵੀ ਸਿੱਖ ਪ੍ਰੀਖਿਆਰਥੀਆਂ ਨੂੰ ਕਿਰਪਾਨ ਤੇ ਕੜੇ ਸਮੇਤ ਨੀਟ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਮਾਮਲੇ ਸਬੰਧੀ ਹਾਂ-ਪੱਖੀ ਹੁੰਗਾਰਾ ਭਰਨ ‘ਤੇ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਨੂੰ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਨੁਕੂਲ ਦੱਸਿਆ।